ਤਰਨ ਤਾਰਨ, 18 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕੇਂਦਰੀ ਸਹਿਕਾਰੀ ਬੈਂਕ ਬ੍ਰਾਂਚ ਠੱਠੀ ਸੋਹਲ ਵਿਖੇ ਸਮਾਨ ਚੋਰੀ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਕੇਂਦਰੀ ਸਹਿਕਾਰੀ ਬੈਂਕ ਬ੍ਰਾਂਚ ਠੱਠੀ ਸੋਹਲ ਮੈਨੇਜਰ ਮੁਖਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੈਂਕ ਵਿਚੋਂ ਇਕ ਪੱਖਾ, ਇਕ ਬੈਟਰਾ, ਇਕ ਸਿਲੰਡਰ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |