22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ੋਨ ਭਲਾਈਪੁਰ ਡੋਗਰਾ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਮੱਲ੍ਹਾ ਰਹੇ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਖਡੂਰ ਸਾਹਿਬ, 18 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਜ਼ਿਲ੍ਹਾ ਤਰਨ ਤਾਰਨ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜ਼ੋਨ ਭਲਾਈਪੁਰ ਡੋਗਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰੀਕ ਕੌਰ ਮੱਲ੍ਹਾ ਪਤਨੀ ਹਰਿੰਦਰਪਾਲ ਸਿੰਘ ਮੱਲ੍ਹਾ ਨੇ ਚੋਣ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅਮਰੀਕ ਕੌਰ ਮੱਲ੍ਹਾ ਦਾ ਇਲਾਕੇ ਦੇ ਕਾਂਗਰਸੀ ਅਤੇ ਮੁਹਤਬਰ ਵਿਅਕਤੀਆਂ ਵਲੋਂ ਜਿਥੇ ਸਨਮਾਨ ਕੀਤਾ, ਉਥੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਅਮਰੀਕ ਕੌਰ ਮੱਲ੍ਹਾ ਅਤੇ ਹਰਿੰਦਰਪਾਲ ਸਿੰਘ ਮੱਲ੍ਹਾ ਨੇ ਕਿਹਾ ਕਿ ਲੋਕਾਂ ਨੇ ਜੋ ਭਰੋਸਾ ਉਨ੍ਹਾਂ 'ਤੇ ਪ੍ਰਗਟਾਇਆ ਹੈ, ਉਹ ਉਸ ਉਪਰ ਖਰਾ ਉਤਰਨਗੇ | ਉਨ੍ਹਾਂ ਨੇ ਉਨ੍ਹਾਂ ਨੂੰ ਜਿਤਾਉਣ ਲਈ ਕਾਂਗਰਸੀ ਵੋਟਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਵਧ ਰਹੀਆਂ ਚੋਰੀਆਂ, ਲੁੱਟਾ ਖੋਹਾਂ ਦੇ ਕਾਰਨ ਲੋਕਾਂ 'ਚ ਭਾਰੀ ਖੌਫ-ਅਰੋੜਾ <br/> ਅਗਲੀ ਖ਼ਬਰ ਵਿਧਾਇਕ ਧੁੰਨ ਦੀ ਮਿਹਨਤ ਕਰਕੇ ਵੱਡੀ ਜਿੱਤ ਹੋਈ-ਸਰਪੰਚ ਜੁਗਰਾਜ ਸਿੰਘ ਕੋਟਲੀ <br/>
Ad Position 24