22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹੇ 'ਚ ਵਧ ਰਹੀਆਂ ਚੋਰੀਆਂ, ਲੁੱਟਾ ਖੋਹਾਂ ਦੇ ਕਾਰਨ ਲੋਕਾਂ 'ਚ ਭਾਰੀ ਖੌਫ-ਅਰੋੜਾ <br/>

Ad Position 21
No active advertisement
ਅਜੀਤ ਡੈਸਕ 19-12-2025
ਤਰਨ ਤਾਰਨ, 18 ਦਸੰਬਰ (ਇਕਬਾਲ ਸਿੰਘ ਸੋਢੀ)-ਪਿਛਲੇ ਕਾਫੀ ਲੰਮੇ ਸਮੇ ਤੋਂ ਸ਼ਹਿਰ ਤਰਨ ਤਾਰਨ ਸਮੇਤ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੀਆਂ ਲੁੱਟਾਂ, ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਹਰ ਰੋਜ ਅਖਬਾਰਾਂ ਦੀਆਂ ਸੁਰਖੀਆਂ ਬਣ ਕੇ ਆਮ ਲੋਕਾਂ ਦੇ ਮਨਾਂ ਵਿਚ ਭਾਰੀ ਦਹਿਸ਼ਤ ਪੈਦਾ ਹੋ ਰਹੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਕਿਹਾ ਕਿ ਇਸ ਮਾੜੇ ਦੌਰ ਵਿਚ ਲੋਕਾਂ ਦਾ ਘਰਾਂ 'ਚੋਂ ਇਕੱਲਿਆਂ ਨਿਕਲਣਾ ਔਖਾ ਹੋ ਰਿਹਾ ਹੈ | ਚੋਰ ਅਕਸਰ ਦਾਤਰ, ਕੱਟੇ ਵਰਗੇ ਤੇਜ਼ ਹਥਿਆਰਾਂ ਦਾ ਇਸਤੇਮਾਲ ਕਰਕੇ ਰਾਹ ਜਾਂਦੇ ਇਕੱਲੇ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਕੇ ਲੁੱਟ ਲੈਂਦੇ ਹਨ ਤੇ ਵਿਰੋਧ ਕਰਨ 'ਤੇ ਇਨ੍ਹਾਂ ਤੇਜ਼ ਹਥਿਆਰ ਨਾਲ ਉਸ 'ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੰਦੇ ਹਨ | ਇੱਥੇ ਬੱਸ ਨਹੀਂ ਲਗਾਤਾਰ ਕਈ ਦੁਕਾਨਦਾਰਾਂ ਨੂੰ ਵੀ ਹਥਿਆਰ ਦਿਖਾ ਕੇ ਉਨ੍ਹਾਂ ਕੋਲੋਂ ਨਕਦੀ ਤੇ ਮੋਬਾਈਲ ਦਿਨ ਦਿਹਾੜੇ ਹੀ ਖੋਹੇ ਜਾਂ ਰਹੇ ਹਨ, ਪਰ ਅਫਸੋਸ ਸਾਡੀ ਆਮ ਆਦਮੀ ਦੀ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਕਿਉਂ ਮੂਕ ਦਰਸ਼ਕ ਬਣੀ ਬੈਠੇ ਹਨ | ਕੀ ਇਹ ਜਨਤਾ ਦਾ ਸਬਰ ਅਜਮਾ ਰਹੇ ਹਨ? ਕਦਾੋ ਲੋਕ ਆਪਣੀਆਂ ਦੁਕਾਨਾਂ ਬੰਦ ਕਰਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਖਿਲਾਫ਼ ਸੜਕਾਂ 'ਤੇ ਉੱਤਰ ਕੇ ਰੋਸ ਮੁਜ਼ਾਹਰੇ ਕਰਨ, ਤਾਂ ਹੀ ਇਨ੍ਹਾਂ ਵਲੋਂ ਮਾੜੇ ਅਨਸਰਾਂ ਦੇ ਖਿਲਾਫ਼ ਕਰੜੀ ਕਾਰਵਾਈ ਹੋਵੇਗੀ | ਜਲਦ ਹੀ ਲੋਕ ਲਹਿਰ ਪਾਰਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਦਸਤਖ਼ਤਾਂ ਦੇ ਸਹਿਯੋਗ ਨਾਲ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਜਾਵੇਗਾ, ਤਾਂ ਜੋ ਸਰਕਾਰ ਨੂੰ ਇਥੋਂ ਦੇ ਲੋਕਾਂ ਦੀ ਹਾਹਾਕਾਰ ਤੇ ਪੁਕਾਰ ਉਨ੍ਹਾਂ ਕੰਨਾਂ ਤੱਕ ਪਹੁੰਚ ਜਾਵੇ | ਇਸ ਮੌਕੇ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਤੋਂ ਇਲਾਵਾ ਬਲਦੇਵ ਸਿੰਘ ਸ਼ਹਿਰੀ ਪ੍ਰਧਾਨ, ਠੇਕੇਦਾਰ ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਕਲਸੀ ਖਜਾਨਚੀ, ਹਰਜਿੰਦਰ ਸਿੰਘ ਵਾਲੀਆ ਪ੍ਰੈਸ ਸਕੱਤਰ, ਐਡਵੋਕੇਟ ਆਦੇਸ਼ ਅਗਨੀਹੋਤਰੀ ਪ੍ਰਧਾਨ ਲੀਗਲ ਸੈਲ, ਕੇਵਲ ਕਿ੍ਸ਼ਨ ਅਰੋੜਾ ਸਕੱਤਰ ਸ਼ਹਿਰੀ, ਡਾ. ਲਾਲ ਸਿੰਘ ਪ੍ਰਧਾਨ ਕਿਸਾਨ ਵਿੰਗ, ਗੁਲਜਾਰ ਸ਼ਰਮਾ, ਜਸਵਿੰਦਰ ਸ਼ਰਮਾ, ਹਰਦੇਵ ਸਿੰਘ ਪਿੰਕਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਦਫ਼ਤਰ ਅੱਗੇ ਲਾਇਆ ਮੋਰਚਾ <br/> ਅਗਲੀ ਖ਼ਬਰ ਜ਼ੋਨ ਭਲਾਈਪੁਰ ਡੋਗਰਾ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਕੌਰ ਮੱਲ੍ਹਾ ਰਹੇ ਜੇਤੂ <br/>
Ad Position 24