22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੈਡੀਕਲ ਸਟੋਰ 'ਚੋਂ ਚੋਰਾਂ ਵਲੋਂ ਨਕਦੀ ਅਤੇ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 19-12-2025
ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੈਡੀਕਲ ਸਟੋਰ ਵਿਚੋਂ ਨਕਦੀ ਅਤੇ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਘਰਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ 15 ਦਸੰਬਰ ਦੀ ਰਾਤ ਨੂੰ ਅਣਪਛਾਤੇ ਚੋਰਾਂ ਵਲੋਂ ਮੇਰੀ ਦੁਕਾਨ ਪ੍ਰੀਤ ਮੈਡੀਕਲ ਸਟੋਰ ਘਰਿਆਲਾ ਤੋਂ ਦੁਕਾਨ ਦਾ ਸ਼ਟਰ ਤੋੜ ਕੇ ਲੋਹੇ ਦੀ ਰਾਡ ਨਾਲ ਚੁੱਕ ਕੇ ਉਸਦੀ ਦੁਕਾਨ ਵਿਚੋਂ ਇਕ ਇਨਵਰਟਰ ਦੀ ਬੈਟਰੀ, ਐੱਲ.ਸੀ.ਡੀ. ਅਤੇ 2 ਹਜ਼ਾਰ ਰੁਪਏ ਚੋਰੀ ਕਰ ਲਏ ਗਏ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/> ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਦਫ਼ਤਰ ਅੱਗੇ ਲਾਇਆ ਮੋਰਚਾ <br/>
Ad Position 24