22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਨਤਮਸਤਕ ਹੋਏ ਜੇਤੂ ਉਮੀਦਵਾਰ <br/>

Ad Position 21
No active advertisement
ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂ ਉਮੀਦਵਾਰ ਨਾਲ ਅਕਾਲੀ ਦਲ ਦੀ ਲੀਡਰਸ਼ਿਪ | ਤਸਵੀਰ: ਬੇਗੇਪੁਰ <br/> 19-12-2025
ਸ਼ਾਹਬਾਜ਼ਪੁਰ, 18 ਦਸੰਬਰ (ਪਰਦੀਪ ਬੇਗੇਪੁਰ)- ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਾਣੋਚਾਲ੍ਹ ਅਤੇ ਬਲਾਕ ਸੰਮਤੀ ਜੋਨ ਥੇਹ ਬ੍ਰਾਹਮਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸੱਤਾਧਾਰੀ ਸਰਕਾਰ ਨਾਲ ਲੋਕਾਂ ਦੀ ਨਾਰਾਜ਼ਗੀ ਜਾਹਰ ਕੀਤੀ ਹੈ | ਇਸ ਮੌਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਜਗੀਰ ਕੌਰ ਅਤੇ ਬਲਾਕ ਸੰਮਤੀ ਮੈਂਬਰ ਬੀਬੀ ਜਸਬੀਰ ਕੌਰ ਗੁਲਾਲੀਪੁਰ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਨਾਲ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਜੇਤੂ ਉਮੀਦਵਾਰਾਂ ਤੇ ਸੀਨੀਅਰ ਲੀਡਰਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਅਕਾਲੀ ਦਲ, ਗਿਆਨ ਸਿੰਘ ਸ਼ਾਹਬਾਜ਼ਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਨਾਮ ਸਿੰਘ ਭੂਰੇ ਸਰਪੰਚ, ਦਿਲਬਾਗ ਸਿੰਘ ਗੁਲਾਲੀਪੁਰ ਸਾਬਕਾ ਸੰਮਤੀ ਮੈਂਬਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੇ 'ਆਪ' ਸਰਕਾਰ ਦੀ ਨੀਂਦ ਉਡਾ ਦਿੱਤੀ ਹੈ ਤੇ ਲੋਕਾਂ ਨੇ ਸੱਤਾਧਾਰੀ ਧਿਰ ਨੂੰ ਦੱਸ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਹੈ | ਇਸ ਮੌਕੇ ਸੁਖਵਿੰਦਰ ਸਿੰਘ ਗੁਲਾਲੀਪੁਰ ਸਾਬਕਾ ਸਰਪੰਚ, ਰਣਜੀਤ ਸਿੰਘ ਮੰਮਣਕੇ ਸਾਬਕਾ ਸਰਪੰਚ, ਸਰਮੈਲ ਸਿੰਘ ਵਾਂ, ਰਣਜੀਤ ਸਿੰਘ ਡਿਆਲ ਸਾਬਕਾ ਸਰਪੰਚ, ਜਗਰੂਪ ਸਿੰਘ ਬਿੱਟੂ ਸ਼ਾਹਬਾਜ਼ਪੁਰ ਸਾਬਕਾ ਸਰਪੰਚ, ਅਰਸ਼ਦੀਪ ਸਿੰਘ ਸ਼ਾਹਬਾਜ਼ਪੁਰ ਯੂਥ ਅਕਾਲੀ ਆਗੂ, ਬਲਕਾਰ ਸਿੰਘ ਗੁਲਾਲੀਪੁਰ, ਤਰਸੇਮ ਸਿੰਘ ਬੱਬਾ ਗੁਲਾਲੀਪੁਰ, ਹੀਰਾ ਸਿੰਘ, ਮੰਗਲ ਸਿੰਘ ਗੁਲਾਲੀਪੁਰ ਸਾਬਕਾ ਸਰਪੰਚ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੋਟਰਾਂ ਦਾ ਕੀਤਾ ਧੰਨਵਾਦ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਘੜਕਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਜਸਵੀਰ ਕੌਰ ਜੇਤੂ ਰਹੇ <br/>
Ad Position 24