22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਲਾਕ ਸੰਮਤੀ ਜ਼ੋਨ ਰੱਤੋਕੇ ਤੋਂ ਅਕਾਲੀ ਉਮੀਦਵਾਰ ਦਲੇਰ ਸਿੰਘ ਢਿੱਲੋਂ ਰਹੇ ਜੇਤੂ <br/>

Ad Position 21
No active advertisement
ਅਜੀਤ ਡੈਸਕ 19-12-2025
ਚੋਹਲਾ ਸਾਹਿਬ, 18 ਦਸੰਬਰ (ਬਲਵਿੰਦਰ ਸਿੰਘ)-ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਚ ਬਲਾਕ ਸੰਮਤੀ ਚੋਹਲਾ ਸਾਹਿਬ ਦੇ ਜ਼ੋਨ ਰੱਤੋਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਲੇਰ ਸਿੰਘ ਢਿੱਲੋਂ ਪਿੰਡ ਕਰਮੂੰਵਾਲਾ ਆਪਣੇ ਵਿਰੋਧੀ ਉਮੀਦਵਾਰਾਂ ਤੋਂ 158 ਵੋਟਾਂ ਨਾਲ ਜੇਤੂ ਰਹੇ | ਇਸ ਜਿੱਤ ਲਈ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਪਿੰਡ ਰੱਤੋਕੇ, ਪਿੰਡ ਕਰਮੂਵਾਲਾ ਅਤੇ ਪਿੰਡ ਪੱਖੋਪੁਰ ਦੇ ਸਮੂਹ ਅਕਾਲੀ ਦਲ ਦੇ ਵਰਕਰਾਂ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨਾਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਇਹ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਪਣੇ ਜ਼ੋਨ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ ਅਤੇ ਵੋਟਰਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਹਮੇਸ਼ਾਂ ਤੱਤਪਰ ਰਹਿਣਗੇ | ਇਸ ਮੌਕੇ ਉਨ੍ਹਾਂ ਜਥੇ. ਗੁਰਬਚਨ ਸਿੰਘ ਕਰਮੂੰਵਾਲਾ, ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ, ਜਥੇਦਾਰ ਗੁਰਭੇਜ ਸਿੰਘ, ਸੁਖਚੈਨ ਸਿੰਘ ਰੰਧਾਵਾ, ਸਾਰਜ ਸਿੰਘ ਰੰਧਾਵਾ, ਮੱਖਣ ਸਿੰਘ ਕਰਮੂੰਵਾਲਾ, ਕੇਵਲ ਸਿੰਘ, ਜਗਜੀਤ ਸਿੰਘ ਰੱਤੋਕੇ, ਭੁਪਿੰਦਰ ਸਿੰਘ ਰੱਤੋਕੇ, ਪ੍ਰਤਾਪ ਸਿੰਘ ਰੱਤੋਕੇ, ਸਰਬਜੀਤ ਸਿੰਘ ਸੈਕਰਟਰੀ ਰੱਤੋਕੇ, ਸੁਖਜਿੰਦਰ ਸਿੰਘ ਬਿੱਟੂ, ਮਨਜੀਤ ਸਿੰਘ ਪੱਖੋਪੁਰ ਸਮੇਤ ਸਾਰੇ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ 'ਚ 'ਆਪ' ਨੇ ਹੂੰਝਾ ਫੇਰ ਜਿੱਤ ਦਰਜ ਕੀਤੀ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੋਟਰਾਂ ਦਾ ਕੀਤਾ ਧੰਨਵਾਦ <br/>
Ad Position 24