22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦੁਸਹਿਰਾ ਗਰਾਊਾਡ ਵਿਖੇ ਹੋਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ੁਰੂਆਤ
ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਨੇ ਕੀਤਾ ਮੇਲੇ ਦਾ ਉਦਘਾਟਨ

Ad Position 21
No active advertisement
ਦੁਸ਼ਹਿਰ ਗਰਾਊਡ ਤਰਨ ਤਾਰਨ ਵਿਖੇ ਲਗਾਏ ਗਏ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਕੁਮਾਰ ਅਤੇ ਮੇਲੇ ਦੌਰਾਨ ਸਟਾਲਾਂ ਦਾ ਨਿਰੀਖਣ ਕਰਦੇ ਹੋਏ | ਤਸਵੀਰਾਂ: ਮਨਜੀਤ ਸਿੰਘ
19-12-2025
ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)- ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਰਨ ਤਾਰਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਾਡ ਤਰਨ ਤਾਰਨ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ | ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਤਰਨ ਤਾਰਨ ਸੰਜੀਵ ਕੁਮਾਰ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜੀ.ਐੱਮ. ਉਦਯੋਗ ਸੁਖਪਾਲ ਸਿੰਘ, ਸੈਲਫ ਹੈਲਪ ਗਰੁੱਪ ਦੀ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਮੇਲੇ 'ਚ ਸਵੈ ਸਹਾਇਤਾ ਸਮੂਹਾਂ ਵਲੋਂ ਲਗਾਏ ਸਟਾਲਾਂ ਦਾ ਦੌਰਾ ਕੀਤਾ ਅਤੇ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ ਵਲੋਂ ਵੇਚੇ ਜਾ ਰਹੇ ਉਤਪਾਦਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੇਲੇ ਵਿਚ ਜ਼ਿਲ੍ਹੇ ਦੇ 60 ਦੇ ਕਰੀਬ ਸਵੈ ਸਹਾਇਤਾ ਸਮੂਹਾਂ ਨੇ ਆਪਣੇ ਸਟਾਲ ਲਗਾਏ ਹੋਏ ਹਨ, ਜਿਨ੍ਹਾਂ 'ਚ ਘਰੇਲੂ ਵਰਤੋਂ ਦਾ ਸਾਮਾਨ, ਔਰਤਾਂ, ਬੱਚਿਆਂ ਦੇ ਸੂਟ, ਫ਼ੁਲਕਾਰੀਆਂ, ਖਿਡਾਉਣੇ, ਸਜਾਵਟ ਦਾ ਸਾਮਾਨ, ਅਚਾਰ, ਮੁਰੱਬੇ, ਚਟਨੀਆਂ, ਗੁੜ, ਸ਼ਹਿਦ ਅਤੇ ਹੋਰ ਰੋਜ਼ਾਨਾਂ ਵਰਤੋਂ ਦਾ ਸਾਮਾਨ ਵੇਚਿਆ ਜਾ ਰਿਹਾ ਹੈ | ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵੀ ਸਟਾਲ ਲਗਾਏ ਗਏ ਹਨ, ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ | ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਸਟਾਲ ਲਗਾ ਕੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਮੇਲੇ 'ਚ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ | ਮੇਲੇ ਦੌਰਾਨ ਪਹੁੰਚੀਆਂ ਸਵੈ ਸਹਾਇਤਾ ਸਮੂਹਾਂ ਦੀ ਮੈਂਬਰ ਮਹਿਲਾਵਾਂ ਦਾ ਸਵਾਗਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਰਨ ਤਾਰਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਾਡ ਤਰਨ ਤਾਰਨ ਵਿਖੇ ਲਗਾਇਆ ਗਿਆ ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ-ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ 'ਚ ਅਹਿਮ ਰੋਲ ਅਦਾ ਕਰੇਗਾ | ਉਨ੍ਹਾਂ ਕਿਹਾ ਕਿ ਇਹ ਮੇਲਾ 18 ਦਸੰਬਰ ਤੋਂ ਸ਼ੁਰੂ ਹੋਇਆ ਹੈ, ਜੋ 20 ਦਸੰਬਰ 2025 ਤੱਕ ਤਿੰਨ ਦਿਨ ਚੱਲੇਗਾ | ਉਨ੍ਹਾਂ ਕਿਹਾ ਰੋਜ਼ਾਨਾਂ ਤਿੰਨ ਦਿਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਇਹ ਮੇਲਾ ਖ਼ਰੀਦਦਾਰੀ ਲਈ ਖੁੱਲ੍ਹਾ ਰਹੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਜ਼ਿਲ੍ਹੇ 'ਚ ਹੁਨਰ ਦੀ ਕੋਈ ਘਾਟ ਨਹੀਂ ਹੈ ਅਤੇ ਜ਼ਿਲ੍ਹੇ ਦੇ ਸਵੈ-ਸਹਾਇਤਾ ਸਮੂਹਾਂ ਵਲੋਂ ਆਪਣੇ ਹੱਥੀਂ ਬਣਾਇਆ ਜੋ ਸਮਾਨ ਬਣਾ ਕੇ ਵੇਚਿਆ ਜਾ ਰਿਹਾ ਹੈ, ਉਹ ਉੱਚ ਮਿਆਰੀ ਤੇ ਬਜ਼ਾਰ ਦੇ

Ad Position 22
No active advertisement
ਪਿਛਲੀ ਖ਼ਬਰ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ
ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ 'ਚ 'ਆਪ' ਨੇ ਹੂੰਝਾ ਫੇਰ ਜਿੱਤ ਦਰਜ ਕੀਤੀ

Ad Position 24