22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 19-12-2025
ਚੋਹਲਾ ਸਾਹਿਬ, 18 ਦਸੰਬਰ (ਬਲਵਿੰਦਰ ਸਿੰਘ)-ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਵਿਖੇ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਅਮਰਜੀਤ ਸਿੰਘ ਸੁਰਸਿੰਘ, ਭਾਈ ਦਿਲਬਾਗ ਸਿੰਘ ਧਾਰੀਵਾਲ ਅਤੇ ਕਥਾਵਾਚਕ ਭਾਈ ਜਸਵੰਤ ਸਿੰਘ ਕਾਹਲਵਾਂ ਵਲੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੈਮੀਨਾਰ ਦੀ ਆਰੰਭਤਾ ਵਿਚ ਸਕੂਲ ਦੇ ਰਾਗੀ ਜਥੇ ਵਲੋਂ ਰਸਭਿੰਨਾ ਸ਼ਬਦ ਗਾਇਨ ਕੀਤਾ ਗਿਆ ਅਤੇ ਕਵੀਸ਼ਰੀ ਜਥਿਆਂ ਵਲੋਂ ਲਾ-ਮਿਸਾਲ ਸ਼ਹਾਦਤ ਦੇ ਸੰਦਰਭ ਵਿਚ ਕਵੀਸ਼ਰੀ ਗਾਇਨ ਕਰਕੇ ਆਪਣੀ ਅਕੀਦਤ ਭੇਟ ਕੀਤੀ ਗਈ | ਉਪਰੰਤ ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ ਵਲੋਂ ਆਪਣੇ ਸਵਾਗਤੀ ਭਾਸ਼ਣ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ | ਭਾਈ ਅਮਰਜੀਤ ਸਿੰਘ ਸੁਰਸਿੰਘ ਵਾਲਿਆਂ ਵਲੋਂ ਸਫ਼ਰ-ਏ-ਸ਼ਹਾਦਤ ਦਾ ਬਿਰਤਾਂਤ ਬੇਹੱਦ ਪ੍ਰਭਾਵੀ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਗੁਰਬਾਣੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ | ਅਖੀਰ ਵਿੱਚ ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ, ਡਾਇਰੈਕਟਰ ਅਮਰਜੀਤ ਸਿੰਘ ਪੰਨੂੰ ਅਤੇ ਸਮੂਹ ਸਟਾਫ ਵਲੋਂ ਆਈਆਂ ਹੋਈਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ ਅਤੇ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗਲੇ ਦੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਨੂੰ ਸਮੇਂ ਸਿਰ ਪਛਾਣੋ- ਡਾ. ਰੰਧਾਵਾ <br/> ਅਗਲੀ ਖ਼ਬਰ ਦੁਸਹਿਰਾ ਗਰਾਊਾਡ ਵਿਖੇ ਹੋਈ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ੁਰੂਆਤ <br/> ਵਧੀਕ ਡਿਪਟੀ ਕਮਿਸ਼ਨਰ ਸੰਜ...
Ad Position 24