22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗਲੇ ਦੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਨੂੰ ਸਮੇਂ ਸਿਰ ਪਛਾਣੋ- ਡਾ. ਰੰਧਾਵਾ <br/>

Ad Position 21
No active advertisement
ਅਜੀਤ ਡੈਸਕ 19-12-2025
ਤਰਨ ਤਾਰਨ, 18 ਦਸੰਬਰ (ਪਰਮਜੀਤ ਜੋਸ਼ੀ)-ਮਨੁੱਖ ਨੂੰ ਗਲੇ ਦੇ ਕੈਂਸਰ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ ਹਨ | ਸਮੇਂ ਸਿਰ ਕੈਂਸਰ ਦੇ ਲੱਛਣਾਂ ਦਾ ਪਤਾ ਲੱਗਣ 'ਤੇ ਗਲੇ ਦੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ.ਰਾਜਬਰਿੰਦਰ ਸਿੰਘ ਰੰਧਾਵਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਆਵਾਜ਼ ਬਦਲਣਾ, ਆਵਾਜ਼ ਭਾਰੀ ਹੋਣਾ, ਗਲੇ 'ਚ ਗੰਢ ਮਹਿਸੂਸ ਹੋਣਾ, ਖਾਣਾ ਖਾਣ ਵਿਚ ਪ੍ਰੇਸ਼ਾਨੀ, ਸਰੀਰ ਥੱਕਿਆ ਰਹਿਣਾ, ਖਾਣਾ ਚਬਾਉਣ ਅਤੇ ਜੀਭ ਹਿਲਾਉਣ ਸਮੇਂ ਦਰਦ ਰਹਿਣਾ, ਲਗਾਤਾਰ ਵਜਨ ਘੱਟ ਹੋਣਾ, ਮੂੰਹ ਚੋਂ ਬਦਬੂ ਆਉਣਾ, ਸਾਹ ਲੈਣ ਵਿਚ ਤਕਲੀਫ਼, ਨੀਂਦ ਘੱਟ ਆਉਣਾ, ਖਾਂਸੀ ਦੇ ਨਾਲ ਮੂੰਹ 'ਚੋਂ ਖੂਨ ਆਉਣਾ ਕੈਂਸਰ ਦੇ ਲੱਛਣ ਹੋ ਸਕਦੇ | ਜੇਕਰ ਪਹਿਲੀ ਸਟੇਜ 'ਤੇ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਇਸਦਾ ਇਲਾਜ ਲੇਜਰ ਅਤੇ ਰੇਡੀਓਥਰੈਪੀ ਕਿਰਨਾਂ ਨਾਲ ਕੀਤਾ ਜਾਂਦਾ ਹੈ | ਦੂਸਰੀ ਅਤੇ ਤੀਸਰੀ ਸਟੇਜ ਵਿਚ ਆਪ੍ਰੇਸ਼ਨ ਅਤੇ ਕਿਰਨਾਂ ਨਾਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉਕਤ ਲੱਛਣਾਂ ਤੋਂ ਪੀੜਤ ਹੈ ਤਾਂ ਤੁਰੰਤ ਮਾਹਿਰ ਡਾਕਟਰ ਪਾਸ ਜਾ ਕੇ ਆਪਣਾ ਚੈੱਕਅੱਪ ਜਰੂਰ ਕਰਵਾਏ ਤਾਂ ਕਿ ਸਮਾਂ ਰਹਿੰਦਿਆਂ ਬਚਾਅ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਵਿਖੇ ਸ਼ਹੀਦੀ ਜੋੜ ਮੇਲੇ ਸੰਬੰਧੀ ਲੰਗਰ ਲਗਾਇਆ <br/> ਅਗਲੀ ਖ਼ਬਰ ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ <br/>
Ad Position 24