ਗੋਇੰਦਵਾਲ ਸਾਹਿਬ, 18 ਦਸੰਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਚ ਕਰਵਾਏ ਮੁਕਾਬਲਿਆਂ ਵਿਚ ਅਧਿਆਪਕਾ ਕਮਲਪ੍ਰੀਤ ਕੌਰ ਦੀ ਯੋਗ ਅਗਵਾਈ ਸਦਕਾ ਮੁਸਕਾਨਪ੍ਰੀਤ ਕੌਰ ਸਪੁੱਤਰੀ ਸਰਵਨ ਸਿੰਘ ਪਿੰਡ ਖਡੂਰ ਸਾਹਿਬ ਨੇ ਕੋਲਾਜ ਬਣਾਉਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਅਤੇ ਅਧਿਆਪਕਾ ਕਿਰਨਜੀਤ ਕੌਰ ਦੀ ਯੋਗ ਅਗਵਾਈ ਸਦਕਾ ਅਮਰਨੂਰ ਸਿੰਘ ਸਪੁੱਤਰ ਚਰਨਜੀਵ ਸਿੰਘ ਪਿੰਡ ਗੋਇੰਦਵਾਲ ਸਾਹਿਬ ਨੇ ਫਲੇਮਲੈੱਸ ਕੁਕਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ | ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿੱਥੇ ਹਰ ਸਕੂਲ ਦੇ ਚੁਣੇ ਹੋਏ ਬਿਹਤਰ ਵਿਦਿਆਰਥੀਆਂ ਨੇ ਆਪਣੀਆਂ ਕਲਾ ਦਾ ਪ੍ਰਦਰਸ਼ਨ ਕੀਤਾ, ਪਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਦੀ ਇਹ ਉਪਲੱਬਧੀ ਸਾਰਿਆਂ ਲਈ ਯਾਦਗਾਰ ਰਹੀ | ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਦੀ ਇਸ ਕਾਬਿਲੇ-ਤਾਰੀਫ਼ ਸਫਲਤਾ ਲਈ ਉਸ ਨੂੰ ਵਧਾਈ ਦਿੱਤੀ |