ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)- ਨਗਰ ਕੌਂਸਲ ਤਰਨ ਤਾਰਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਦੇ ਮਾਤਾ ਸ੍ਰੀਮਤੀ ਸੁਰਜੀਤ ਕੌਰ, ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਭੁਪਿੰਦਰ ਸਿੰਘ ਖੇੜਾ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਘਾਟਾ ਕਦੇ ਨਾ ਪੂਰਾ ਹੋਣ ਵਾਲਾ ਹੈ, ਕਿਉਂਕਿ ਇਨਸਾਨ ਭਾਵੇਂ ਜਿੰਨਾ ਮਰਜੀ ਵੱਡਾ ਹੋ ਜਾਵੇ, ਪਰ ਮਾਪਿਆਂ ਦਾ ਸਾਥ ਹਮੇਸ਼ਾਂ ਲੋੜੀਂਦਾ ਹੈ | ਉਨ੍ਹਾਂ ਨੇ ਵਾਹਿਗੁਰੂ ਅੱਗੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ | ਇਸ ਮੌਕੇ ਅੰਗਰੇਜ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਹੀਰਾ ਸਿੰਘ ਮੱਲ੍ਹੀ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਸੁਖਜੀਤ ਸਿੰਘ, ਸੁਖਦੇਵ ਸਿੰਘ ਬੂੰਦੀ ਆਦਿ ਹਾਜ਼ਰ ਸਨ |