ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਵਿਦਿਆਰਥੀਆਂ ਨੂੰ ਚੰਗੀ ਸੇਧ ਦੇਣ ਦੇ ਉਦੇਸ਼ ਨਾਲ ਸੋਸ਼ਲ ਮੀਡੀਆ ਦੇ ਬੁਰੇ ਪ੍ਰਭਾਵਾਂ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ਜਮਾਤ ਤੀਸਰੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ, ਜਿਸ ਦੀ ਅਗਵਾਈ ਸਕੂਲ ਦੇ ਐਚ.ਓ.ਡੀ. ਮੈਡਮ ਮਨਪ੍ਰੀਤ ਕੌਰ, ਮੈਡਮ ਨੀਲਮ ਸ਼ਰਮਾ ਅਤੇ ਮੈਡਮ ਹਰਵਿੰਦਰ ਕੌਰ ਵਲੋਂ ਕੀਤੀ ਗਈ | ਜਮਾਤ ਸੱਤਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਇਕ ਨਾਟਕ ਦੀ ਪੇਸ਼ਕਾਰੀ ਰਾਹੀਂ ਸੋਸ਼ਲ ਮੀਡੀਆ ਦੇ ਯੁਵਾ ਪੀੜ੍ਹੀ ਅਤੇ ਸਮਾਜ 'ਤੇ ਪੈ ਰਹੇ ਬੁਰੇ ਪ੍ਰਭਾਵਾਂ ਨੂੰ ਪੇਸ਼ ਕੀਤਾ ਗਿਆ | ਬਿਨਾਂ ਮਤਲਬ ਦੇ ਸ਼ੋਸ਼ਲ ਮੀਡੀਆ ਦਾ ਇਸਤੇਮਾਲ ਕਰਨਾ ਸਾਡੇ ਵਿਅਕਤੀਤਵ ਤੇ ਮਾਨਸਿਕ ਵਿਕਾਸ ਵਿਚ ਕਿਸ ਤਰ੍ਹਾਂ ਰੁਕਾਵਟ ਬਣਦਾ ਹੈ, ਇਸ ਦੀ ਸਿੱਖਿਆ ਦੇਣਾ ਸੀ | ਐਚ.ਓ.ਡੀ. ਮੈਡਮ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵੀਡੀਓ ਦੇ ਮਾਧਿਅਮ ਨਾਲ ਵੀ ਜਾਣਕਾਰੀ ਦਿੱਤੀ ਕਿ ਅੱਜ ਦੇ ਸਮੇਂ 'ਚ ਆਪਣੀ ਪੜ੍ਹਾਈ ਵੱਲ ਧਿਆਨ ਦੇਣਾ ਅਤੇ ਜੋ ਸਾਡਾ ਸਮਾਂ ਬਰਬਾਦ ਕਰਦੀਆਂ ਹਨ, ਉਨ੍ਹਾਂ ਤੋਂ ਦੂਰ ਰਹਿਣਾ ਲਾਭਦਾਇਕ ਸਿੱਧ ਹੁੰਦਾ ਹੈ | ਸਕੂਲ ਦੇ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਨਵੀਂ ਤਕਨੀਕ ਨੂੰ ਸਿੱਖਣਾ ਚੰਗੀ ਗੱਲ ਹੈ, ਪਰ ਹਰ ਕੰਮ ਲਈ ਇਕ ਸਮਾਂ ਅਤੇ ਉਮਰ ਨਿਸ਼ਚਿਤ ਹੋਣਾ ਲਾਜ਼ਮੀ ਹੈ | ਇਕ ਆਦਰਸ਼ ਵਿਅਕਤੀ ਉਹ ਹੀ ਸਿੱਧ ਹੋ ਸਕਦਾ ਹੈ, ਜਿਸ ਨੂੰ ਗੱਲਬਾਤ ਕਰਨ ਦਾ ਸਲੀਕਾ ਹੁੰਦਾ ਹੈ ਜਾਂ ਫਿਰ ਜਿਸ ਨੂੰ ਕਿਸੇ ਵਿਸ਼ੇ ਬਾਰੇ ਜਾਣਕਾਰੀ ਹੁੰਦੀ ਹੈ | ਇਹ ਗੁਣ ਸੋਸ਼ਲ ਮੀਡੀਆ ਤੋਂ ਪੈਦਾ ਨਹੀਂ ਹੋ ਸਕਦੇ | ਇਸ ਦੇ ਨਾਲ ਹੀ ਸਕੂਲ ਦੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਲੋਹੇ ਵਾਲੇ ਅਤੇ ਸਤਵਿੰਦਰ ਸਿੰਘ ਨੇ ਇਸ ਉਪਰਾਲੇ ਦੀ ਬਹੁਤ ਪ੍ਰਸੰਸਾ ਕੀਤੀ ਅਤੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਆਪਣਾ ਕੀਮਤੀ ਸਮਾਂ ਸੋਸ਼ਲ ਨੈੱਟਵਰਕਿੰਗ ਦੀ ਜਗ੍ਹਾ ਚੰਗੀਆਂ ਕਿਤਾਬਾਂ ਪੜ੍ਹਨ, ਵੱਡਿਆਂ ਨਾਲ ਸਮਾਂ ਬਿਤਾਉਣ ਤੇ ਆਪਣੇ ਵਿਚਾਰਾਂ ਨੂੰ ਨਿਖਾਰਨ ਵਿਚ ਇਸਤੇਮਾਲ ਕਰਨਾ ਚਾਹੀਦਾ ਹੈ |