16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਵਿਧਾਇਕ ਭਲਾਈਪੁਰ ਸਮੇਤ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਤਮਸਤਕ ਹੋਣ ਪੁੱਜੇ <br/>

Ad Position 21
No active advertisement
ਅਜੀਤ ਡੈਸਕ 20-12-2025
ਖਡੂਰ ਸਾਹਿਬ, 19 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਉਪਰੰਤ ਜ਼ਿਲ੍ਹਾ ਪ੍ਰੀਸ਼ਦ ਮੈਬਰ ਅਮਰੀਕ ਕੌਰ ਧਰਮ ਪਤਨੀ ਹਰਿੰਦਰਪਾਲ ਸਿੰਘ ਮੱਲਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੰਵਲਪ੍ਰੀਤ ਕੌਰ (ਧਰਮ ਪਤਨੀ ਦਲਜੀਤ ਸਿੰਘ ਭੱਪੀ ਵਡਾਲਾ) ਵਲੋਂ ਆਪਣੇ ਹਰਮਨ ਪਿਆਰੇ ਨੇਤਾ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਲੋਕਾਂ ਵਲੋਂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁੱਢ ਬੱਝਾ ਹੈ | ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦਾ ਪਤਨ ਸ਼ੁਰੂ ਹੋ ਗਿਆ ਹੈ ਅਤੇ ਗਿਣੇ ਚੁਣੇ ਦਿਨ ਬਚੇ ਹਨ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਵਰਕਰਜ਼ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ <br/> ਅਗਲੀ ਖ਼ਬਰ ਪੱਟੀ ਇਲਾਕੇ ਦੇ ਜਗਾੜੂ ਰੇਹੜੀਆਂ ਵਾਲੇ 22 ਨੂੰ ਪੁੱਜਣਗੇ ਡੀ.ਸੀ. ਦਫ਼ਤਰ ਤਰਨ ਤਾਰਨ <br/>
Ad Position 24