ਖੇਮਕਰਨ, 19 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਹੋਈ ਹੂੰਝਾ ਫੇਰ ਜਿੱਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੰਦੇ ਹੋਏ ਪੰਜਾਬ ਸੀਵਰੇਜ ਬੋਰਡ ਦੇ ਸੀਨੀ. ਵਾਈਸ ਚੇਅ. ਬਲਜੀਤ ਸਿੰਘ ਖਹਿਰਾ ਮੈਂਬਰ ਨੈਸ਼ਨਲ ਕੌਂਸਲ 'ਆਪ' ਨੇ ਸਮੂਹ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਪਾਰਟੀ ਦੀ ਹਾਈਕਮਾਨ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਹ ਵੱਡੀ ਜਿੱਤ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿੰਨਾਂ ਨੇ ਆਪਣੇ ਆਪਣੇ ਹਲਕਿਆਂ 'ਚ ਵਿਧਾਇਕਾਂ ਤੇ ਸੀਨੀ. ਆਗੂਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਤੱਕ ਸਰਕਾਰ ਨੇ ਹਰ ਵਰਗ ਨੂੰ ਰਾਹਤਾਂ ਦਿੱਤੀਆਂ ਹਨ, ਜਿਸ ਕਰਕੇ ਹਰ ਵਰਗ ਖੁੱਸ਼ ਹੈ | ਉਨ੍ਹਾਂ ਪੰਜਾਬ 'ਚ ਬੇਰੁਜਗਾਰੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਉਨ੍ਹਾਂ ਵਿਭਾਗਾਂ 'ਚ ਨੌਜਵਾਨ ਭਰਤੀ ਕੀਤੇ ਹਨ, ਜਿੰਨਾਂ ਵਿਭਾਗਾਂ ਵਿਚ ਪਿਛਲੇ ਵੀਹ ਸਾਲ ਤੋਂ ਭਰਤੀ ਨਹੀਂ ਹੋਈ ਸੀ | ਇਸ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ ਪਰਮਿਟ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ 505 ਮਿੰਨੀ ਬੱਸਾਂ ਦੇ ਪਰਮਿਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਮਾਗਮ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਵੰਡੇ ਗਏ ਹਨ |