ਝਬਾਲ, 19 ਦਸੰਬਰ (ਸਰਬਜੀਤ ਸਿੰਘ)-ਬਲਾਕ ਸੰਮਤੀ ਚੋਣਾਂ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਜ਼ੋਨ ਨੰਬਰ 14 ਝਬਾਲ ਖੁਰਦ ਤੋਂ ਸੀਨੀਅਰ ਆਗੂ ਵਿਕਰਮ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ ਝਬਾਲ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਚੁਣੇ ਗਏ, ਜਿਨਾਂ ਨੇ ਆਪਣਾ ਜੇਤੂ ਪ੍ਰਣਾਮ ਪੱਤਰ ਅਧਿਕਾਰੀਆਂ ਪਾਸੋਂ ਪ੍ਰਾਪਤ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਵਿਕਰਮ ਸਿੰਘ ਢਿੱਲੋਂ ਝਬਾਲ ਨੇ ਦੱਸਿਆ ਕਿ ਝਬਾਲ ਖੁਰਦ ਜ਼ੋਨ ਤੋਂ ਮਨਦੀਪ ਕੌਰ ਪਤਨੀ ਤੀਰਥ ਸਿੰਘ ਵਾਸੀ ਝਬਾਲ ਨੇ ਬਿਨਾਂ ਮੁਕਾਬਲਾ ਬਲਾਕ ਸੰਮਤੀ ਚੋਣ ਮੁਕਾਬਲਾ ਜਿੱਤ ਕੇ ਇਹ ਸੀਟ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਝੋਲੀ ਵਿਚ ਪਾਈ ਹੈ | ਉਨ੍ਹਾਂ ਆਖਿਆ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਪਿੰਡ ਦੇ ਛੱਪੜਾਂ ਦੀ ਸਾਫ਼-ਸਫ਼ਾਈ ਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਵਿਕਰਮ ਸਿੰਘ ਢਿੱਲੋਂ ਨੇ ਆਖਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਪਾਰਟੀ ਦੀ ਹੋਈ ਵੱਡੀ ਜਿੱਤ ਸਰਕਾਰ ਦੇ ਵਿਕਾਸ ਕਾਰਜਾਂ ਦੀ ਜਿੱਤ ਹੋਈ ਹੈ, ਜਿਸ ਤੋਂ ਸਾਫ਼ ਤੋਂ ਚੁੱਕਾ ਹੈ ਕਿ ਲੋਕ ਆਮ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਵਰਕਰ ਹਾਜ਼ਰ ਸਨ |