16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-12-2025
ਤਰਨ ਤਾਰਨ, 19 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਿੱਕਰ ਸਿੰਘ ਨੇ ਪੁਲਿ ਪਾਰਟੀ ਸਮੇਤ ਨੇੜੇ ਨਾਗੋਕੇ ਘਰਾਟ ਤੋਂ ਗਸ਼ਤ ਦੌਰਾਨ ਜਗਦੀਪ ਸਿੰਘ ਉਰਫ ਜੱਗੂ ਪੁੱਤਰ ਅਜੀਤ ਸਿੰਘ ਵਾਸੀ ਜਯੋਤੀਸਰ ਕਾਲੋਨੀ ਮੁਹੱਲਾ ਜੰਡਿਆਲਾ ਗੁਰੂ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਾਣੋਚਾਹਲ ਕਲਾਂ ਨਜ਼ਦੀਕ ਨਾਕਾਬੰਦੀ ਦੌਰਾਨ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮਾਣੋਚਾਹਲ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ੇਦ ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੇ.ਕੇ ਬੈਰੀਅਰ ਖੇਮਕਰਨ ਨਜ਼ਦੀਕ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਗੁਰਸਾਹਿਬ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਵਾਰਡ ਨੰਬਰ 11 ਖੇਮਕਰਨ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ, ਇਕ ਲਾਈਟਰ, ਇਕ ਨੋਟ 10 ਰੁਪਏ ਦਾ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸੰੰਘਣੀ ਧੁੰਦ ਕਾਰਨ ਆਮ ਜਨਜੀਵਨ ਹੋਇਆ ਪ੍ਰਭਾਵਿਤ <br/> ਅਗਲੀ ਖ਼ਬਰ ਮਨਦੀਪ ਕੌਰ ਝਬਾਲ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਬਣੇ-ਢਿੱਲੋਂ <br/>
Ad Position 24