16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮਨਰੇਗਾ ਕਾਨੂੰਨ 'ਚ ਮਜ਼ਦੂਰ ਮਾਰੂ ਸੋਧਾਂ ਕਰਨ ਵਿਰੁੱਧ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 20-12-2025
ਤਰਨ ਤਾਰਨ, 19 ਦਸੰਬਰ (ਹਰਿੰਦਰ ਸਿੰਘ)- ਮਨਰੇਗਾ ਦਾ ਨਾਂਅ ਬਦਲਣ ਦੇ ਬਹਾਨੇ ਮਨਰੇਗਾ ਦੇ ਕਾਨੂੰਨ ਵਿਚ ਮਜ਼ਦੂਰ ਮਾਰੂ ਸੋਧਾਂ ਕਰਕੇ ਮਜ਼ਦੂਰਾਂ ਦੇ ਖੋਹੇ ਜਾ ਰਹੇ ਰੁਜ਼ਗਾਰ ਦੇ ਖਿਲਾਫ਼ ਕੇਂਦਰ ਦੀ ਬੀਜੇਪੀ ਸਰਕਾਰ ਦਾ ਮਨਰੇਗਾ ਵਰਕਰਜ਼ ਯੂਨੀਅਨ ਵਲੋੋਂ ਪਿੰਡ ਕੈਰੋਵਾਲ ਵਿਖੇ ਪੁਤਲਾ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਅਤੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਜਿਸਦੀ ਅਗਵਾਈ ਜਸਬੀਰ ਕੌਰ ਕੈਰੋਵਾਲ ਨੇ ਕੀਤੀ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਕਾਨੂੰਨ 'ਚ ਖੋਟ ਰਲਾਉਣ ਦੇ ਮਨਸੂਬੇ ਨੂੰ ਸੰਸਦ ਵਿਚ ਪਾਸ ਕਰਨ ਵਿਚ ਭਾਰੀ ਵਿਰੋਧ ਦੇ ਬਾਵਜੂਦ ਵੀ ਸਫ਼ਲ ਹੋ ਗਏ ਹਨ | ਪੰਡੋਰੀ ਨੇ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਦੀ ਥਾਂ 'ਤੇ ਇਕ ਨਵਾਂ ਪੇਂਡੂ ਰੁਜ਼ਗਾਰ ਬਿੱਲ (ਜੀ ਰਾਮ ਜੀ) ਪਾਸ ਕਰਨ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਤਹਿਤ ਪੇਂਡੂ ਮਜ਼ਦੂਰ ਨੂੰ ਇਕ ਸਾਲ ਅੰਦਰ 200 ਦਿਨ ਦਾ ਕੰਮ ਦੇਣ ਅਤੇ ਮਜਦੂਰ ਦੀ ਦਿਹਾੜੀ 700 ਰੁਪਏ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਹਰਬੰਸ ਸਿੰਘ, ਰਤਨ ਸਿੰਘ, ਗੁਰਮੀਤ ਸਿੰਘ, ਬਲਜੀਤ ਕੌਰ, ਸੁਖਵਿੰਦਰ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਾਕੀ ਖਿਡਾਰੀ ਮਨਮੀਤ ਸਿੰਘ ਦਾ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਸੰੰਘਣੀ ਧੁੰਦ ਕਾਰਨ ਆਮ ਜਨਜੀਵਨ ਹੋਇਆ ਪ੍ਰਭਾਵਿਤ <br/>
Ad Position 24