16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਵੋਟਰਾਂ ਭਲਾਈਪੁਰ 'ਤੇ ਪ੍ਰਗਟਾਇਆ ਭਰੋਸਾ-ਸਰਲੀ <br/>

Ad Position 21
No active advertisement
ਅਜੀਤ ਡੈਸਕ 20-12-2025
ਮੀਆਂਵਿੰਡ, 19 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸੱਤਾਧਾਰੀ ਪਾਰਟੀ ਨੂੰ ਪਛਾੜਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋਵੇਂ ਸੀਟਾਂ ਅਤੇ ਪੰਚਾਇਤ ਸੰਮਤੀ ਦੀਆਂ 14 ਸੀਟਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਵਿਚ ਕਾਮਯਾਬ ਹੋਏ | ਇਸ ਸੰਬੰਧੀ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਸਾਬਕਾ ਸਰਪੰਚ ਦਲੇਰ ਸਿੰਘ ਸਰਲੀ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਵੱਡੀ ਜਿੱਤ 'ਤੇ ਵੋਟਰਾਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਇਹ ਸਾਬਿਤ ਕਰਦੀ ਹੈ ਕਿ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਹਲਕੇ ਵਿਚ ਕਰਵਾਏ ਕੰਮਾਂ ਅਤੇ ਲੋਕਾਂ ਨਾਲ ਮਿਲ ਮਿਲਾਪ ਕਰਕੇ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਭਲਾਈਪੁਰ ਦੇ ਹੱਥ ਮਜ਼ਬੂਤ ਕਰਦੇ ਹੋਏ ਕਾਂਗਰਸ ਪਾਰਟੀ ਦੇ ਉਮੀਦਵਾਰ ਜਿਤਾਏ ਹਨ | ਉਨ੍ਹਾਂ ਕਿਹਾ ਕਿ ਲੰਘੀਆਂ ਪੰਚਾਇਤ ਚੋਣਾਂ ਵਿਚ ਜਿੱਥੇ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ 68 ਸਰਪੰਚ ਜਿੱਤੇ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ ਹੋਇਆਂ ਰਈਆ ਨਗਰ ਪੰਚਾਇਤ ਤੋਂ ਕਾਂਗਰਸ ਪਾਰਟੀ ਦੇ ਕੌਂਸਲਰ ਜਿੱਤੇ ਅਤੇ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਿਆ | ਇਸੇ ਤਰ੍ਹਾਂ ਪਿੰਡ ਪੱਡੇ ਵਿਚ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਪੰਚਾਇਤ ਬਣਾਈ ਅਤੇ ਇਸੇ ਤਰ੍ਹਾਂ ਪਿੰਡ ਲੋਹਗੜ੍ਹ ਵਿਖੇ ਦੋ ਮੈਂਬਰਾਂ ਦੀ ਹੋਈ ਜ਼ਿਮਨੀ ਚੋਣ ਵਿਚ ਵੀ ਕਾਂਗਰਸ ਪਾਰਟੀ ਦੇ ਮੈਂਬਰ ਬਣੇ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਵੱਡੇ ਵੱਡੇ ਮਹਾਂਰਥੀ ਇਨ੍ਹਾਂ ਸੰਮਤੀ ਚੋਣਾਂ ਵਿਚ ਆਪਣੇ ਪਿੰਡਾਂ ਵਿਚੋਂ ਹਾਰੇ ਹਨ, ਪਰ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜ਼ੂਦ ਭਾਵੇਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਪਿੰਡ ਭਲਾਈਪੁਰ ਦਾ ਸੀ, ਪਰ ਫਿਰ ਵੀ ਸਾਬਕਾ ਵਿਧਾਇਕ ਭਲਾਈਪੁਰ ਆਪਣੇ ਪਿੰਡ ਅਤੇ ਜ਼ੋਨ ਭਲਾਈਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਵਿੱਤਰਜੀਤ ਸਿੰਘ ਸਾਬਾ ਭਲੋਜਲਾ ਨੂੰ ਵੱਡੇ ਫਰਕ ਨਾਲ ਜਿਤਾਉਣ ਵਿਚ ਕਾਮਯਾਬ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਸਵਰਗੀ ਜਸਜੀਤ ਸਿੰਘ ਸਮੁੰਦਰੀ ਦੀ ਯਾਦ 'ਚ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਉਪ ਚੋਣ ਵਿਚ ਵਾਰਡ ਨੰਬਰ 16 ਤੋਂ ਵੱਡੀ ਜਿੱਤ ਹੋਣ 'ਤੇ ਵਾਰਡ ਨਿਵਾਸੀਆਂ ਦਾ ਕੌਂਸਲਰ ਸਰਬਜੀਤ ਸਿੰਘ ਭੁੱਲਰ ਨੇ ਕੀਤਾ ਧੰਨ...
Ad Position 24