16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰਦੁਆਰਾ ਬਾਬਾ ਗੁੱਜਰ ਸਿੰਘ ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 20-12-2025
ਪੱਟੀ, 19 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਗੁਰਦੁਆਰਾ ਬਾਬਾ ਗੁੱਜਰ ਸਿੰਘ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿਚ ਇਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਖੁਸਵਿੰਦਰ ਸਿੰਘ ਭਾਟੀਆ ਨੇ ਗੁਰਦੁਆਰਾ ਸਾਹਿਬ ਲਈ ਚੰਦੋਆ ਸਾਹਿਬ ਭੇਟ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਜਥੇਦਾਰ ਭਾਟੀਆ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ | ਬਾਬਾ ਸੁਖਰਾਜ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸਿੱਖ ਕੌਮ ਦੀ ਧਾਰਮਿਕ ਵਿਰਾਸਤ ਨੂੰ ਮਜ਼ਬੂਤ ਕਰਦੀਆਂ ਹਨ | ਜਥੇ. ਭਾਟੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਕਰਨਾ ਸਾਡਾ ਧਾਰਮਿਕ ਅਤੇ ਨੈਤਿਕ ਫਰਜ਼ ਹੈ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 23 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਤੇ ਸਵੈ-ਰੁਜ਼ਗ... ਅਗਲੀ ਖ਼ਬਰ ਮਮਤਾ ਨਿਕੇਤਨ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ <br/>
Ad Position 24