16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 23 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਤੇ ਸਵੈ-ਰੁਜ਼ਗਾਰ ਕੈਂਪ

Ad Position 21
No active advertisement
ਅਜੀਤ ਡੈਸਕ 20-12-2025
ਤਰਨ ਤਾਰਨ, 19 ਦਸੰਬਰ (ਇਕਬਾਲ ਸਿੰਘ ਸੋਢੀ)- ਬੇਰੁਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ.) ਤਰਨ ਤਾਰਨ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ 23 ਦਸੰਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਕਮਰਾ ਨੰਬਰ 115 ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜਗਾਰ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐੱਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲੱਬਧ ਸਵੈ-ਰੁਜ਼ਗਾਰ ਸਕੀਮਾਂ/ ਟ੍ਰੇਨਿੰਗ/ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ | ਕੰਪਨੀ ਨੂੰ ਸੇਲਜ਼ ਅਡਵਾਈਜ਼ਰਾ ਦੀ ਲੋੜ ਹੈ | ਯੋਗਤਾ ਬਾਰਵੀਂ, ਗ੍ਰੇਜੂਏਟ ਪਾਸ (ਤਨਖਾਹ 15 ਤੋਂ 20 ਹਜ਼ਾਰ ਰੁਪਏ) (ਉਮਰ ਹੱਦ 18 ਤੋਂ 30 ਸਾਲ, (ਕੇਵਲ ਲੜਕੀਆਂ) ਹੋਵੇਗੀ | ਜ਼ਿਲ੍ਹਾ ਰੁਜ਼ਗਾਰ ਅਫਸਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਨੇ ਮਾਨੋਚਾਹਲ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਗੁੱਜਰ ਸਿੰਘ ਵਿਖੇ ਸਮਾਗਮ ਕਰਵਾਇਆ <br/>
Ad Position 24