ਤਰਨ ਤਾਰਨ, 19 ਦਸੰਬਰ (ਹਰਿੰਦਰ ਸਿੰਘ)- ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ ਅਤੇ ਹਰਜਿੰਦਰਪਾਲ ਸਿੰਘ ਖੇੜਾ ਦੇ ਮਾਤਾ ਜੀ ਸੁਰਜੀਤ ਕੌਰ, ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਇਸ ਸੰਬੰਧ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਸਰਵਣ ਸਿੰਘ ਧੁੰਨ ਸਰਬਜੀਤ ਸਿੰਘ ਲਾਲੀ ਵਸੀਕਾ, ਸਰਬਜੀਤ ਸਿੰਘ ਕੌਂਸਲਰ, ਸਰਬਰਿੰਦਰ ਸਿੰਘ ਭਰੋਵਾਲ, ਨਵਰੂਪ ਸਿੰਘ ਸੰਧਾਵਾਲੀਆ ਆਦਿ ਤੋਂ ਇਲਾਵਾ ਹੋਰਨਾਂ ਵਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮਾਤਾ ਸੁਰਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਮਿਤੀ 21 ਦਸੰਬਰ 2025 ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਭਾਈ ਕਰਮ ਸਿੰਘ ਹਾਲ ਜੰਡਿਆਲਾ ਰੋਡ ਵਿਖੇ ਹੋਵੇਗੀ |