16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੀ ਦਸਵੀਂ ਦੀ ਵਿਦਿਆਰਥਣ ਨੇ ਨੈਸ਼ਨਲ ਪੱਧਰ 'ਤੇ ਸਿਲਵਰ ਮੈਡਲ ਕੀਤਾ ਪ੍ਰਾਪਤ <br/>

Ad Position 21
No active advertisement
ਅਜੀਤ ਡੈਸਕ 20-12-2025
ਪੱਟੀ, 19 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਪੁੱਤਰੀ ਦਲਜੀਤ ਸਿੰਘ ਵਾਸੀ ਠੱਕਰਪੁਰਾ ਨੇ ਲਖਨਊ 'ਚ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ ਐਥਲੈਟਿਕਸ ਅੰਡਰ-17 (ਲੜਕੀਆਂ) ਵਿਚ ਸਿਲਵਰ ਮੈਡਲ ਪ੍ਰਾਪਤ ਕਰਕੇ ਆਪਣਾ ਹੀ ਨਹੀਂ, ਸਕੂਲ ਦਾ, ਮਾਪਿਆਂ ਦਾ, ਪਿੰਡ ਦਾ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ | ਜਿਸਦਾ ਸਕੂਲ ਪਹੁੰਚਣ ਤੇ ਸਤਲੁਜ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਡਾਇਰੈਕਟਰ ਹਰਬੀਰ ਸਿੰਘ ਗਿੱਲ, ਪਿ੍ੰਸੀਪਲ ਰਾਜਬੀਰ ਕੌਰ, ਡੀ.ਪੀ. ਯਾਦਵਿੰਦਰ ਸਿੰਘ, ਬਖਸ਼ੀਸ਼ ਸਿੰਘ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਅਤੇ ਉਸਦੇ ਪਰਿਵਾਰ ਦਾ ਨਿੱਘਾ ਸਵਾਗਤ ਕੀਤਾ ਤੇ ਢੋਲ ਦੀ ਧਮਾਲ ਨਾਲ ਜੇਤੂ ਵਿਦਿਆਰਥਣ ਨੂੰ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੇ ਰੂਬਰੂ ਕੀਤਾ ਗਿਆ | ਇਸ ਮੌਕੇ ਹਰਬੀਰ ਸਿੰਘ ਅਤੇ ਸਮੂਹ ਸਟਾਫ ਵਲੋਂ ਜੇਤੂ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਫੁੱਲਾਂ ਦੇ ਹਾਰ, ਸਿਰੋਪਾਓ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸਦੇ ਨਾਲ ਹੀ ਉਸ ਦੇ ਕੋਚ ਹਰਪ੍ਰੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਮੁਹਤਬਰ ਗੁਰਜੀਤ ਸਿੰਘ ਸਰਪੰਚ, ਸਤਬੀਰ ਸਿੰਘ ਰੰਮੀ ਸਰਪੰਚ, ਮਨਜਿੰਦਰ ਸਿੰਘ, ਦਿਲਬਾਗ ਸਿੰਘ, ਸੁਖਵੰਤ ਸਿੰਘ ਫੌਜੀ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਗੁਰਸਾਹਿਬ ਸਿੰਘ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਅੰਗਰੇਜ਼ ਸਿੰਘ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਕਾਰਜ ਸਿੰਘ, ਹਰਜੀਤ ਸਿੰਘ, ਰਾਜਪਾਲ ਸਿੰਘ, ਮਹਿੰਗਾ ਸਿੰਘ, ਗੁਰਮੀਤ ਸਿੰਘ ਬਿੱਕਾ, ਗੁਰਜੰਟ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਰੈਂਡਸ਼ਿਪ ਤੇ ਡੈਮੋਕੇ੍ਰਟਿਕ ਗਰੁੱਪ ਦੀ ਚੋਣ ਰੈਲੀ : 1500 ਤੋਂ ਵੱਧ ਮੈਂਬਰਾਂ ਨੇ ਇਕੱਠੇ ਹੋ ਕੇ ਲਗਾਈ ਹੰੁਝਾ ਫੇਰ ਜ... ਅਗਲੀ ਖ਼ਬਰ ਕੱਦਗਿੱਲ ਵਿਖੇ ਸ਼ਰਧਾ ਨਾਲ ਮਨਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਜੋੜ ਮੇਲਾ <br/>
Ad Position 24