ਤਰਨ ਤਾਰਨ, 20 ਦਸੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ 15 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਗੁਲਸ਼ਨ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੇਰੋਵਾਲ, ਲਵਪ੍ਰੀਤ ਸਿੰਘ ਪੁੱਤਰ ਸਲਵੰਤ ਸਿੰਘ ਵਾਸੀ ਲਖਣਾ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 3 ਕੀਪੈਡ ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਈਆਂ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 16 ਦਸੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਪਰਵਿੰਦਰ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਸੁਰਸਿੰਘ ਪਾਸੋਂ ਤਲਾਸ਼ੀ ਲੈਣ 'ਤੇ 3 ਟੱਚ ਮੋਬਾਈਲ ਫੋਨ ਤੋਂ ਇਲਾਵਾ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਹਨ | ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |