10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਕਰਵਾਇਆ ਜਾਣੂੰ <br/>

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਸਮੂਹ 771 ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਵਿਆਪਕ ਸ਼ਮੂਲੀਅਤ ਕਰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਜਾਣਿਆ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਸਤਿਨਾਮ ਸਿੰਘ ਬਾਠ ਨੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਕੂਲਾਂ ਵਿਖੇ ਆਯੋਜਿਤ ਮੈਗਾ ਮਾਪੇ ਅਧਿਆਪਕ ਮਿਲਣੀ ਵਿਚ ਸ਼ਮੂਲੀਅਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਸਮੂਹ 771 ਸਰਕਾਰੀ ਸਕੂਲਾਂ ਵਿੱਚ ਸਵੇਰੇ 9 ਵਜੇ ਤੋਂ ਲੈਕੇ ਢਾਏ ਵਜੇ ਤੱਕ ਭਰਵੀਂ ਸ਼ਮੂਲੀਅਤ ਰਾਹੀਂ ਮਾਪਿਆਂ, ਸਕੂਲ ਪ੍ਰਬੰਧਕ ਕਮੇਟੀਆਂ ਅਤੇ ਕਮਿਊਨਿਟੀ ਲੀਡਰਾਂ ਨੇ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਵਿਦਿਅਕ ਤਰੱਕੀ ਦੀਆਂ ਰਣਨੀਤੀਆਂ 'ਤੇ ਵਿਚਾਰ ਵਟਾਂਦਰਾ ਕੀਤਾ ਅਤੇ ਬੱਚਿਆਂ ਦੀ ਕਾਰਗੁਜ਼ਾਰੀ ਜਾਣੀ | ਪੀ.ਟੀ.ਐੱਮ. ਨੇ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਅਰਥਪੂਰਨ ਸੰਵਾਦ ਦੀ ਸਹੂਲਤ ਪ੍ਰਦਾਨ ਕੀਤੀ, ਜਿਸ ਨਾਲ ਉਹ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਵਿਵਹਾਰ ਦੇ ਨਮੂਨੇ ਅਤੇ ਸਕੂਲ ਦੇ ਮਾਹੌਲ ਦੇ ਅੰਦਰ ਅਤੇ ਬਾਹਰ ਸਮੁੱਚੇ ਵਿਕਾਸ ਬਾਰੇ ਫੀਡਬੈਕ ਸਾਂਝੇ ਕਰਨ ਦੇ ਯੋਗ ਹੋਏ | ਅਧਿਆਪਕਾਂ ਨੇ ਦਸੰਬਰ ਮਹੀਨੇ ਦੇ ਇਮਤਿਹਾਨ ਦੇ ਨਤੀਜੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਦੀ ਵਿਅਕਤੀਗਤ ਕਾਰਗੁਜ਼ਾਰੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਤਿਨਾਮ ਸਿੰਘ ਬਾਠ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ ਕੰਨਿਆਂ, ਸਰਕਾਰੀ ਪ੍ਰਾਇਮਰੀ ਸਕੂਲ ਨੱਥੂਪੁਰ, ਸਰਕਾਰੀ ਪ੍ਰਾਇਮਰੀ ਸਕੂਲ ਪਿੱਦੀ, ਸਰਕਾਰੀ ਹਾਈ ਸਕੂਲ ਬੋਪਾਰਾਏ, ਸਰਕਾਰੀ ਪ੍ਰਾਇਮਰੀ ਸਕੂਲ ਧਾਰੀਵਾਲ ਅਤੇ ਸਰਕਾਰੀ ਮਿਡਲ ਸਕੂਲ ਧਾਰੀਵਾਲ ਵਿਚ ਮਾਪੇ ਅਧਿਆਪਕ ਮਿਲਣੀ ਵਿਚ ਸ਼ਮੂਲੀਅਤ ਕੀਤੀ ਅਤੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਕਰਵਾਈ ਜਾਂਦੀ ਮਾਪੇ ਅਧਿਆਪਕ ਮਿਲਣੀ ਨਾਲ ਜਿੱਥੇ ਅਧਿਆਪਕ, ਮਾਪੇ ਤੇ ਵਿਦਿਆਰਥੀਆਂ ਦੀ ਨੇੜਤਾ ਵੱਧਦੀ ਹੈ ਉਸਦੇ ਨਾਲ ਹੀ ਸਕੂਲ ਦੀ ਪੜ੍ਹਾਈ ਦਾ ਮਾਹੌਲ ਸੁਖਾਵਾਂ ਬਣਦਾ ਹੈ, ਦੂਜੇ ਪਾਸੇ ਸਕੂਲ ਦੀ ਪੜ੍ਹਾਈ 'ਤੇ ਚੰਗਾ ਅਸਰ ਪੈਂਦਾ ਹੈ | ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਨਾਲ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਵਿਚ ਵੱਡਾ ਸੁਧਾਰ ਹੋਵੇਗਾ | ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਬੀ.ਪੀ.ਈ.ਓਜ਼, ਡੀ.ਆਰ.ਸੀ. ਸੈਕੰਡਰੀ ਅਤੇ ਪ੍ਰਾਇਮਰੀ, ਬੀ.ਐੱਨ.ਓ. ਅਤੇ ਸੀ.ਐੱਚ.ਟੀ. ਨੇ ਵੱਖ-ਵੱਖ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਵਿਚ ਸ਼ਿਰਕਤ ਕਰ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ | ਪਿ੍ੰਸੀਪਲ ਸਕੂਲ ਆਫ਼ ਐਮੀਨੈਂਸ ਖਡੂਰ ਸਾਹਿਬ ਗੁਰਦੀਪ ਸਿੰਘ, ਡੀ.ਆਰ.ਸੀ ਸੈਕੰਡਰੀ ਬਲਜਿੰਦਰ ਸਿੰਘ ਭੁੱਲਰ ਡੀ.ਆਰ.ਸੀ. ਪ੍ਰਾਇਮਰੀ ਅਨੂਪ ਸਿੰਘ ਮੈਣੀ, ਏ.ਸੀ. ਸਮਾਰਟ ਸਕੂਲ ਗੁਰਮੀਤ

Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਸੁਰਿੰਦਰ ਸਿੰਘ ਛਿੰਦਾ ਨੂੰ ਜਿੱਤ ਦੀ ਦਿੱਤੀ ਵਧਾਈ <br/> ਅਗਲੀ ਖ਼ਬਰ ਜ਼ਿਲ੍ਹੇ ਦੇ 771 ਸਰਕਾਰੀ ਸਕੂਲਾਂ 'ਚ ਮੈਗਾ ਮਾਪੇ ਅਧਿਆਪਕ ਮਿਲਣੀ ਸੰਪੰਨ <br/>
Ad Position 24