10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵੱਖ-ਵੱਖ ਇਲਾਕਿਆਂ 'ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਭਿਆਨ <br/>

Ad Position 21
No active advertisement
ਕਾਸੋ ਆਪ੍ਰੇਸ਼ਨ ਦੀ ਅਗਵਾਈ ਕਰ ਰਹੇ ਐੱਸ.ਪੀ.ਮਨਿੰਦਰ ਸਿੰਘ, ਨਾਲ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲੈਂਦੀ ਪੁਲਿਸ ਪਾਰਟੀ | ਤਸਵੀਰਾਂ:ਮਨਜੀਤ ਸਿੰਘ <br/> ਲੋਕਾਂ ਤੋਂ ਪੁਛਗਿੱਛ ਕਰਦੀ ਹੋਈ ਪੁਲਿਸ ਪਾਰਟੀ <br/> 21-12-2025
ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾਂ ਨਿਰਦੇਸ਼ਾ ਤਹਿਤ ਪੰਜਾਬ ਵਿਚ ਕਾਸੋ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਜਿਸ ਤਹਿਤ ਤਰਨ ਤਾਰਨ ਪੁਲਿਸ ਵਲੋਂ ਵੀ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਦਿਸ਼ਾ ਨਿਰਦੇਸ਼ਾ 'ਤੇ ਕਾਰਵਾਈ ਕਰਦਿਆਂ ਐੱਸ.ਪੀ.(ਡੀ) ਰਿਪੁਤਾਪਨ ਸਿੰਘ ਅਤੇ ਐੱਸ.ਪੀ. ਮਨਿੰਦਰ ਸਿੰਘ ਦੀ ਅਗਵਾਈ ਜ਼ਿਲ੍ਹੇ ਅਤੇ ਤਰਨ ਤਾਰਨ ਸ਼ਹਿਰ ਵਿਚ ਕਾਸੋ ਆਪ੍ਰੇਸ਼ਨ ਚਲਾ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਟੀਮਾਂ ਭੇਜੀਆਂ ਗਈਆਂ ਅਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ, ਉਥੇ ਜਗ੍ਹਾ ਜਗ੍ਹਾ 'ਤੇ ਵਿਸ਼ੇਸ਼ ਨਾਕਾਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ | ਕਾਸੋ ਆਪ੍ਰੇਸ਼ਨ ਦੀ ਅਗਵਾਈ ਕਰ ਰਹੇ ਐੱਸ.ਪੀ.(ਡੀ) ਰਿਪੁਤਾਪਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੀਆਂ ਸਾਰੀਆਂ ਚਾਰ ਡਵੀਜਨਾਂ ਵਿਚ ਪੈਂਦੇ 16 ਥਾਣਿਆਂ ਅਧੀਨ ਆਉਂਦੇ ਇਲਾਕਿਆਂ ਵਿਚ ਐੱਸ.ਐੱਚ.ਓਜ, ਪੁਲਿਸ ਚੌਂਕੀ ਇੰਚਾਰਜਾਂ ਦੀ ਅਗਵਾਈ ਵਿਚ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਗਿਆ, ਜਿਸ ਤਹਿਤ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪੁਰਾਣੇ ਐੱਨ.ਡੀ.ਪੀ.ਐੱਸ. ਐਕਟ ਮਾਮਲੇ ਵਿਚ ਸ਼ਾਮਿਲ ਵਿਅਕਤੀਆਂ ਦੇ ਘਰਾਂ ਦੀ ਵੀ ਤਲਾਸ਼ੀ ਲਈ ਗਈ ਹੈ ਅਤੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਸੋ ਆਪ੍ਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਨੂੰ ਜੜ ਤੋਂ ਖਤਮ ਕਰਨਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਾਬੂ ਕਰਕੇ ਜੇਲ੍ਹਾ ਵਿਚ ਡੱਕਣਾ ਹੈ | ਇਸ ਮੌਕੇ ਡੀ.ਐੱਸ.ਪੀ.(ਡੀ) ਜਗਜੀਤ ਸਿੰਘ, ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਹੱਲਾ ਮੁਰਾਦਪੁਰਾ, ਦਾਣਾ ਮੰਡੀ, ਬੱਸ ਅੱਡਾ, ਰੇਲਵੇ ਸਟੇਸ਼ਨ ਅਤੇ ਹੋਰਨਾਂ ਜਗ੍ਹਾ ਉਪਰ ਪੁਲਿਸ ਦੀਆਂ ਟੀਮਾਂ ਵਲੋਂ ਜਾ ਕੇ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ | ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਵਿਸ਼ੇਸ਼ ਨਾਕਿਆਂ ਉਪਰ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਸੰਬੰਧੀ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ | ਇਸ ਮੌਕੇ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓਜ਼, ਪੁਲਿਸ ਚੌਂਕੀ ਇੰਚਾਰਜਾਂ ਅਤੇ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਘਰ 'ਚ ਪਏ ਸਾਮਾਨ ਨੂੰ ਲੈ ਕੇ ਜਾਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ ਅਗਲੀ ਖ਼ਬਰ ਬਾਬਾ ਫਰੀਦ ਨਿਸ਼ਾਨ ਸਾਹਿਬ ਵਾਲਿਆਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਸਨਮਾਨਿਤ <br/>
Ad Position 24