10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਘਰ 'ਚ ਪਏ ਸਾਮਾਨ ਨੂੰ ਲੈ ਕੇ ਜਾਣ ਤੋਂ ਰੋਕਣ 'ਤੇ ਮਾਰੀਆਂ ਸੱਟਾਂ

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਅਧੀਨ ਪੈਂਦੇ ਪਿੰਡ ਬਾਲੇਚੱਕ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੇ ਘਰ ਦਾਖਲ ਹੋ ਕੇ ਜਬਰਦਸਤੀ ਸਾਮਾਨ ਚੁੱਕਣ ਤੋਂ ਵਿਅਕਤੀ ਵਲੋਂ ਰੋਕਣ 'ਤੇ ਉਸ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਬਲਵੰਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਾਲੇਚੱਕ ਨੇ ਸ਼ਿਕਾਇਤ ਦਰਜ ਕਰਵਾਈ ਕਿ 7 ਦਸੰਬਰ ਰਾਤ ਸਮੇਂ ਸੁਬੇਗ ਸਿੰਘ ਪੁੱਤਰ ਬਲਦੇਵ ਸਿੰਘ, ਗੁਰਭੇਜ ਸਿੰਘ ਪੁੱਤਰ ਬਲਦੇਵ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਸੁਬੇਗ ਸਿੰਘ, ਜਸ਼ਨਦੀਪ ਸਿੰਘ ਪੁੱਤਰ ਗੁਰਭੇਜ ਸਿੰਘ, ਮਨਦੀਪ ਕੌਰ ਪਤਨੀ ਸੁਬੇਗ ਸਿੰਘ ਵਾਸੀਅਨ ਪਿੰਡ ਬਾਲੇਚੱਕ, ਦਵਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪੰਡੋਰੀ ਹੱਸਣ ਤੋਂ ਇਲਾਵਾ 4 ਅਣਪਛਾਤੇ ਵਿਅਕਤੀ ਹਥਿਆਰਾਂ ਸਮੇਤ ਜਬਰਦਸਤੀ ਮੇਰੇ ਘਰ ਦਾਖਲ ਹੋਏ ਅਤੇ ਮੇਰੇ ਘਰ ਵਿਚ ਪਿਆ ਸਮਾਨ ਮਿਕਸਚਰ ਮਸ਼ੀਨ ਜਬਰਦਸਤੀ ਲੈ ਕੇ ਜਾਣ ਲੱਗੇ, ਜਦ ਮੈਂ ਇਨ੍ਹਾਂ ਨੂੰ ਅਜਿਹਾ ਕਰਨ ਤੋ ਰੋਕਿਆ ਤਾਂ ਮਨਦੀਪ ਕੌਰ ਨੇ ਲਲਕਾਰਾ ਮਾਰਿਆ ਕਿ ਇਸ ਨੂੰ ਸਾਨੂੰ ਰੋਕਣ ਦਾ ਮਜਾ ਚਖਾ ਦਿੳ ਤਾਂ ਉਕਤ ਵਿਅਕਤੀਆਂ ਨੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਗੰਭੀਰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਹ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ.ਕੁਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਗੁਰਨਾਮ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਵੱਖ-ਵੱਖ ਇਲਾਕਿਆਂ 'ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਇਆ ਸਰਚ ਅਭਿਆਨ <br/>
Ad Position 24