ਮੀਆਂਵਿੰਡ, 20 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਪਿੰਡ ਸਰਾਂ ਤਲਵੰਡੀ ਵਿਖੇ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਜਥੇਦਾਰ ਗੁਰਨਾਮ ਸਿੰਘ ਦੀ ਮੌਤ ਦਾ ਅਫਸੋਸ ਪ੍ਰਗਟ ਕਰਨ ਪਹੁੰਚੇ | ਇਸ ਮੌਕੇ ਉਨ੍ਹਾਂ ਜਥੇਦਾਰ ਪ੍ਰੀਤਮ ਸਿੰਘ, ਸਰਪੰਚ ਜਗਬੀਰ ਸਿੰਘ, ਜਥੇਦਾਰ ਦੇ ਗੁਰਨਾਮ ਸਿੰਘ ਦੇ ਪੁੱਤਰ ਸਤਬੀਰ ਸਿੰਘ, ਭਤੀਜੇ ਗੁਰਬੀਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਗੁਰਨਾਮ ਸਿੰਘ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਸਕਦਾ | ਪਰ ਪ੍ਰਮਾਤਮਾ ਦਾ ਹੁਕਮ ਨੂੰ ਟਾਲਿਆ ਨਹੀਂ ਜਾ ਸਕਦਾ | ਇਸ ਮੌਕੇ ਡਿੰਪੀ ਮੀਆਂਵਿੰਡ, ਹਰਪ੍ਰੀਤ ਸਿੰਘ ਹੈਪੀ ਖੱਖ, ਸਾਬਕਾ ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ ਆਦਿ ਹਾਜ਼ਰ ਸਨ |