ਝਬਾਲ, 20 ਦਸੰਬਰ (ਸੁਖਦੇਵ ਸਿੰਘ)- ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬਾਬਾ ਸ਼ਹੀਦਾਂ ਪਿੰਡ ਮੀਆਂਪੁਰ ਵਿਖੇ 26 ਦਸੰਬਰ ਨੂੰ ਸਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਰਪੰਚ ਬੀਬੀ ਮਨਜੀਤ ਕੌਰ ਬਾਠ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਸਿੱਖ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ, ਕਥਾ ਵਾਚਕ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਉਣਗੇ |