10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਿਊ ਲਾਈਫ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-12-2025
ਚੋਹਲਾ ਸਾਹਿਬ, 20 ਦਸੰਬਰ (ਬਲਵਿੰਦਰ ਸਿੰਘ)-ਨਿਊ ਲਾਈਫ ਪਬਲਿਕ ਸਕੂਲ ਚੋਹਲਾ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕਰਕੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ | ਸਭ ਤੋਂ ਪਹਿਲਾਂ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਸਕੂਲ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਕੀਤੀ ਗਈ ਅਤੇ ਇਸ ਤੋਂ ਬਾਅਦ ਲਗਾਤਾਰ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀਆ ਤੇ ਵੱਖ-ਵੱਖ ਪੇਸ਼ਕਾਰੀਆਂ, ਸਕਿੱਟਾਂ, ਭੰਗੜਾ, ਗਿੱਧਾ, ਲੁੱਡੀ ਅਤੇ ਹੋਰ ਸੱਭਿਆਚਾਰਕ ਵੰਗੀਆਂ ਦੀ ਪੇਸ਼ਕਾਰੀ ਕਰਕੇ ਹਾਜ਼ਰ ਸਰੋਤਿਆਂ ਨੂੰ ਝੂਮਣ ਲਾਈ ਰੱਖਿਆ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਮੋਹਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਵਿਚ ਰਮਨ ਕੁਮਾਰ ਬਧਵਾਰ, ਮਮਤਾ ਰਾਣੀ ਬਧਵਾਰ, ਹਸਨਪ੍ਰੀਤ ਸਿੰਘ, ਪ੍ਰਭਜੋਤ ਕੌਰ, ਵਿਕਾਸ ਕੁਮਾਰ ਮਿੰਟਾਂ ਵਿਸ਼ੇਸ਼ ਤੌਰ 'ਤੇ ਪੁੱਜੇ ਜਿਨ੍ਹਾਂ ਨੇ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਦੇ ਨਾਲ ਵਿਦਿਆਰਥੀਆਂ ਨੂੰ ਸਾਂਝੇ ਰੂਪ 'ਚ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਆਏ ਹੋਏ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਬੱਚਿਆਂ ਨੂੰ ਇਸੇ ਤਰ੍ਹਾਂ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ 'ਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮੀਸ਼ਾਹ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬਣੇ ਸੂਬੇਦਾਰ ਸਾਵਲ ਸਿੰਘ <br/> ਅਗਲੀ ਖ਼ਬਰ ਪਿੰਡ ਮੀਆਂਪੁਰ ਵਿਖੇ ਸ਼ਹਾਦਤ ਨੂੰ ਸਮਰਪਿਤ ਸਮਾਗਮ 26 ਨੂੰ <br/>
Ad Position 24