10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਤਰਕਸ਼ੀਲ ਸੁਸਾਇਟੀ ਇਕਾਈ ਚੋਹਲਾ ਸਾਹਿਬ ਵਲੋਂ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-12-2025
ਚੋਹਲਾ ਸਾਹਿਬ, 20 ਦਸੰਬਰ (ਬਲਵਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਚੋਹਲਾ ਸਾਹਿਬ ਵਲੋਂ ਕਰਵਾਈ ਗਈ ਚੇਤਨਾ ਪਰਖ ਪ੍ਰੀਖਿਆ ਵਿਚ ਪੁਜੀਸ਼ਨ ਹਾਸਲ ਕਰਨ ਵਾਲੇ ਨਿਊ ਲਾਈਫ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਵਲੋਂ ਸਕੂਲ ਕੰਪਲੈਕਸ ਵਿਚ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਇਕਾਈ ਚੋਹਲਾ ਸਾਹਿਬ ਵਲੋਂ ਹਾਲ ਹੀ ਵਿਚ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ ਸੀ, ਜਿਸ ਵਿਚ ਉਨ੍ਹਾਂ ਦੇ ਸਕੂਲ ਦੇ 18 ਵਿਦਿਆਰਥੀਆਂ ਨੇ ਭਾਗ ਲਿਆ ਸੀ | ਜਿਸ ਵਿਚੋਂ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ 83.3 ਅੰਕ ਹਾਸਲ ਕਰਕੇ ਜੂਨ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਸੀ ਅਤੇ ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਮੁਹਰਲੀਆਂ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਸੀ | ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਵਲੋਂ ਉਨ੍ਹਾਂ ਦੇ ਸਕੂਲ 'ਚ ਪੁੱਜ ਕੇ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਸਕੂਲ 'ਚ ਪੁੱਜ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਤਰਕਸ਼ੀਲ ਸੁਸਾਇਟੀ ਤੋਂ ਮਾਸਟਰ ਬਲਬੀਰ ਸਿੰਘ ਪਿ੍ੰਸੀਪਲ ਕਸ਼ਮੀਰ ਸਿੰਘ, ਅਵਤਾਰ ਸਿੰਘ ਬਲਬੀਰ ਸਿੰਘ ਅਤੇ ਹੋਰ ਟੀਮ ਉਚੇਚੇ ਤੌਰ 'ਤੇ ਪੁੱਜੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬਿੱਲ ਨੂੰ ਲੈ ਕੇ ਹਰਪ੍ਰੀਤ ਸਿੰਘ ਸੰਧੂ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ <br/> ਅਗਲੀ ਖ਼ਬਰ ਅਨੁਰਾਜਬੀਰ ਕੌਰ ਨੈਸ਼ਨਲ ਫੈਪ ਅਤੇ ਨੈਸ਼ਨਲ ਆਈ.ਜੀ.ਟੀ. ਐਵਾਰਡ ਨਾਲ ਸਨਮਾਨਿਤ <br/>
Ad Position 24