ਤਰਨ ਤਾਰਨ, 20 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਪਿਆਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਕੀੜੀਸ਼ਾਹੀ ਨਜ਼ਦੀਕ ਨਾਕਾਬੰਦੀ ਕਰਕੇ ਵਹਾਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਅਕਾਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਲਾ ਵੈਰੋਵਾਲ ਨੂੰ ਕਾਬੂ ਕਰਕੇ ਜਦੋਂ ਮੋਟਰਸਾਈਕਲ ਦੇ ਕਾਗਜ ਪੁੱਛੇ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |