10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹਥਿਆਰਾਂ ਨਾਲ ਸੋਸ਼ਲ ਮੀਡੀਆਂ 'ਤੇ ਪੋਸਟਾਂ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਸ਼ੋਸ਼ਲ ਮੀਡੀਆ ਉਪਰ ਪੋਸਟਾਂ ਪਾਉਣ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮਹਿਕਪ੍ਰੀਤ ਸਿੰਘ ਵਾਸੀ ਪੰਡੋਰੀ ਗੋਲਾ ਸਮੇਤ 2 ਅਣਪਛਾਤੇ ਵਿਅਕਤੀ ਅਕਸਰ ਹੀ ਵੱਡੇ ਵੱਡੇ ਤੇਜਥਾਰ ਹਥਿਆਰਾਂ (ਦਾਤਾਰ ਤੇ ਕਿ੍ਪਾਨਾਂ ਆਦਿ), ਪਿਸਟਲ ਤੇ ਰਾਇਫਲਾਂ ਨਾਲ ਆਪਣੇ ਸੋਸ਼ਲ ਮੀਡੀਆ ਅਕਾਉਟ 'ਤੇ ਫੋਟੋਆਂ ਪਾਉਂਦਾ ਰਹਿੰਦਾ ਹੈ, ਜਿਸ ਨੇ ਅਖੀਰਲੀ ਵਾਰ ਮਿਤੀ 9 ਨਵੰਬਰ 2025 ਨੂੰ ਵੀ ਆਪਣੇ ਇੰਸਟਾਗ੍ਰਾਮ ਅਕਾਊਾਟ 'ਤੇ ਕਿਸੇ ਨੂੰ ਗਾਲਾਂ ਕੱਢਦੇ ਹੋਏ ਵੀਡੀਓ ਪਾਈ ਹੈ, ਜਿਸ ਵਿਚ ਉਹ ਕਿਸੇ ਨੂੰ ਧਮਕੀਆਂ ਵੀ ਦੇ ਰਿਹਾ ਹੈ, ਜੋ ਵਾਰ-ਵਾਰ ਅਜਿਹੀਆਂ ਵੀਡੀਓਜ ਪਾ ਕੇ ਸਮਾਜ ਵਿਚ ਨੌਜਵਾਨ ਪੀੜ੍ਹੀ ਨੂੰ ਭੜਕਾਉ ਭਾਸ਼ਣ ਦਿੰਦਾ ਹੈ 'ਤੇ ਹੋਰਨਾਂ ਸ਼ੋਸ਼ਲ ਮੀਡੀਆ ਚਲਾਉਣ ਵਾਲੇ ਵਿਅਕਤੀਆਂ ਨੂੰ ਆਪਣੇ ਉਕਤ ਅਕਾਊਾਟ ਤੋ ਭੱਦੀ/ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਕਰਦਾ ਹੋਇਆ ਧਮਕੀਆਂ ਦਿੰਦਾ ਹੈ, ਜਿਸ ਨਾਲ ਸਮਾਜ ਵਿਚ ਗੰਨ ਕਲਚਰ ਨੂੰ ਵਾਧਾ ਮਿਲਦਾ ਹੈ ਤੇ ਨੌਜਵਾਨ ਪੀੜ੍ਹੀ 'ਤੇ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਵਲੋਂ ਹੈਲਥ ਕੈਂਪ ਲਗਾਇਆ <br/> ਅਗਲੀ ਖ਼ਬਰ ਸੰਘਣੀ ਧੁੰਦ ਪੈਣ 'ਤੇ ਲੁਟੇਰਾ ਗਰੋਹ ਹੋਇਆ ਸਰਗਰਮ
Ad Position 24