10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਵਲੋਂ ਹੈਲਥ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਪਰਮਜੀਤ ਜੋਸ਼ੀ)- ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਤਰਨ ਤਾਰਨ ਵਲੋਂ ਹੈਲਥ ਕੈਂਪ ਪਿੰਡ ਬੁੱਘੇ ਅਤੇ ਗੁਰੂ ਕਾ ਖੂਹ ਤਰਨ ਤਾਰਨ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਵਲੋਂ ਚਲਾਏ ਐੱਚ.ਆਈ.ਵੀ ਏਡਜ ਕੰਟਰੋਲ ਪ੍ਰੋਗਰਾਮ ਤਹਿਤ ਲਗਾਇਆ ਗਿਆ | ਕੈਂਪ ਦੌਰਾਨ ਡਾ. ਕਿਰਨਬੀਰ ਕੌਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਲੋਕਾਂ ਦਾ ਚੈੱਕਅੱਪ ਕਰਕੇ ਫ੍ਰੀ ਦਵਾਈਆਂ ਵੰਡੀਆਂ | ਇਸ ਮੌਕੇ ਪਿੰਡ ਬੁੱਘੇ ਅਤੇ ਗੁਰੂ ਕਾ ਖੂਹ ਨਿਵਾਸੀਆਂ ਵਲੋਂ ਸੰਸਥਾ ਦੇ ਉਸ ਉਪਰਾਲੇ ਦੀ ਸ਼ਲਾਘਾ ਕੀਤੀ | ਪ੍ਰਾਜੈਕਟ ਮੈਨੇਜਰ ਦਿਵਿਆ ਕਾਲੀਆ ਨੇ ਲੋਕਾਂ ਨੂੰ ਨਸ਼ਾ ਛੱਡਣ ਦੀ ਦਵਾਈ ਖਾਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨੌਜਵਾਨਾਂ ਨੂੰ ਐੱਚ.ਆਈ.ਵੀ. ਏਡਜ਼ ਅਤੇ ਐੱਸ.ਟੀ.ਆਈ. ਬਾਰੇ ਜਾਣਕਾਰੀ ਦਿੱਤੀ ਗੀਅਤੇ ਇਨ੍ਹਾਂ ਬਿਮਾਰੀਆਂ ਤੋਂ ਬਚਣ ਬਾਰੇ ਉਪਾਅ ਦੱਸੇ ਗਏ | ਇਸ ਮੌਕੇ ਸਟਾਫ 'ਚ ਦਿਵਿਆ ਕਾਲੀਆ, ਸੁਖਦੇਵ ਸਿੰਘ, ਹਰਿੰਦਰ ਸਿੰਘ, ਦਲਜੀਤ ਸਿੰਘ, ਰਵਿੰਦਰ ਕੌਰ, ਚਮਕੌਰ ਸਿੰਘ, ਅਨਿਲ ਯਾਦਵ, ਭਿੰਦਰ ਕੌਰ ਵੀ ਮੌਜੂਦ ਰਹੇ |

Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਹਰਪ੍ਰੀਤ ਕੌਰ ਜ਼ਿਲ੍ਹਾ ਪੱਧਰੀ ਅਧਿਆਪਕ ਪਰਵ 'ਚੋਂ ਪਹਿਲੇ ਸਥਾਨ 'ਤੇ <br/> ਅਗਲੀ ਖ਼ਬਰ ਹਥਿਆਰਾਂ ਨਾਲ ਸੋਸ਼ਲ ਮੀਡੀਆਂ 'ਤੇ ਪੋਸਟਾਂ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24