10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 21-12-2025
ਝਬਾਲ, 20 ਦਸੰਬਰ (ਸੁਖਦੇਵ ਸਿੰਘ)- ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਜਾਪ ਕੀਤੇ | ਸਕੂਲੀ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ ਡਾਇਰੈਕਟਰ ਮਨਜਿੰਦਰ ਸਿੰਘ ਵਿਰਕ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਦੱਸਿਆ ਕਿ ਸ੍ਰੀ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰ੍ਹਵੇਂ ਅਤੇ ਸਦੀਵੀਂ ਗੁਰੂ ਹਨ | ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਜੋਤੀ ਜੋਤ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਤੀ | ਉਨ੍ਹਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਰਬੱਤ ਦੇ ਭਲੇ, ਬਰਾਬਰਤਾ, ਸੱਚ ਦੇ ਮਾਰਗ 'ਤੇ ਚੱਲਣ, ਵਹਿਮਾਂ ਭਰਮਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੰਦੇ ਹਨ | ਇਸ ਮੌਕੇ ਪਿ੍ੰਸੀਪਲ ਬਲਰਾਜ ਸਿੰਘ ਬਾਠ ਅਤੇ ਸਮੂਹ ਮੈਨੇਜਮੈਂਟ ਕਮੇਟੀ ਵਿਦਿਆਰਥੀਆਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਲਈ ਪ੍ਰੇਰਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਮਨਾਇਆ ਕਿ੍ਸਮਿਸ ਦਿਹਾੜਾ <br/> ਅਗਲੀ ਖ਼ਬਰ ਲੈਕਚਰਾਰ ਹਰਪ੍ਰੀਤ ਕੌਰ ਜ਼ਿਲ੍ਹਾ ਪੱਧਰੀ ਅਧਿਆਪਕ ਪਰਵ 'ਚੋਂ ਪਹਿਲੇ ਸਥਾਨ 'ਤੇ <br/>
Ad Position 24