10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਮਨਾਇਆ ਕਿ੍ਸਮਿਸ ਦਿਹਾੜਾ <br/>

Ad Position 21
No active advertisement
ਅਜੀਤ ਡੈਸਕ 21-12-2025
ਪੱਟੀ, 20 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੀ ਸਿਰਮੌਰ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਸ਼ੂਭੀ ਭਾਰਦਵਾਜ ਦੀ ਯੋਗ ਅਗਵਾਈ ਹੇਠ ਕਿ੍ਸਮਿਸ ਦਾ ਤਿਉਹਾਰ ਮਨਾਇਆ ਗਿਆ | ਇਸ ਦਿਹਾੜੇ ਨੂੰ ਸਮਰਪਿਤ ਲਿਟਲ ਫਲਾਵਰ ਕਿੰਡਰ ਗਾਰਟਨ ਅਤੇ ਜਮਾਤ ਪਹਿਲੀ ਤੋਂ ਪੰਜਵੀ ਤੱਕ ਦੇ ਛੋਟੇ-ਛੋਟੇ ਵਿਦਿਆਰਥੀ ਅਲੱਗ ਅਲੱਗ ਵੇਸ਼ਭੂਸਾ ਵਿਚ ਸਜ ਕੇ ਸਕੂਲ ਪਹੁੰਚੇ | ਜਿਨ੍ਹਾਂ ਵਿਚ 'ਸ਼ਾਂਤਾ ਕਲਾਜ' ਮੱੁਖ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ | ਕਿ੍ਸਮਿਸ ਟਰੀ ਨੂੰ ਵੀ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ | ਬਾਕੀ ਵਿਦਿਆਰਥੀ ਵੀ ਮਨ ਲੁਭਾਉਂਦੇ ਕੱਪੜਿਆਂ ਵਿਚ ਸਜੇ ਹੋਏ ਸਨ | ਸਮਾਗਮ ਦੀ ਸ਼ੁਰੂਆਤ ਦੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਸ਼ੂਭੀ ਭਾਰਦਵਾਜ ਦੁਆਰਾ ਰਿਬਨ ਕੱਟ ਕੇੇ ਕੀਤੀ ਗਈ | ਇਸ ਉਪਰੰਤ ਨੰਨੇ ਮੁੰਨੇ ਵਿਦਿਆਰਥੀਆਂ ਵਲੋਂ ਮੈਰੀ ਕਿ੍ਸਮਿਸ ਗਾਣ ਕਰਦੇ ਹੋਏ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਸਮਾਗਮ ਦੀ ਸਮਾਪਤੀ ਤੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਸ਼ੂਭੀ ਭਾਰਦਵਾਜ ਨੇ ਵਿਦਿਆਰਥੀਆਂ ਨੂੰ ਟਾਫੀਆਂ ਵੰਡ ਕੇ ਕੀਤੀ ਅਤੇ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ | ਇਸ ਮੌਕੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਕਿ੍ਸਮਿਸ ਡੇ ਦੇ ਸੰਬੰਧ ਵਿਚ ਬੋਲਦੇ ਹੋਏ ਦੱਸਿਆ ਕਿ ਸਾਡੀਆਂ ਸੰਸਥਾਵਾਂ 'ਚ ਹਰੇਕ ਧਰਮ ਦੇ ਪ੍ਰਮੁੱਖ ਤਿਉਹਾਰ ਪੂਰੀ ਸ਼ਰਧਾ ਭਾਵਨਾ ਸਹਿਤ ਮਨਾਏ ਜਾਂਦੇ ਹਨ | ਡਾਇਰੈਕਟਰ ਸਤਿਅਮ ਭਾਰਦਵਾਜ ਨੇ ਵੀ ਇਸ ਤਿਉਹਾਰ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਸਾਰਿਆਂ ਨੂੰ ਇਨ੍ਹਾਂ ਮਹਾਨ ਧਾਰਮਿਕ ਪੈਗੰਬਰਾਂ ਦੇ ਸੰਦੇਸ਼ ਨੂੰ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕ ਨਰਿੰਦਰ ਸਿੰਘ, ਵਾਈਸ ਪਿ੍ੰਸੀਪਲ ਸੋਨੀਆ ਸ਼ਰਮਾ ਕਿ੍ਸ਼ਨਾ ਕੁਮਾਰੀ, ਸੈਲੀ, ਮੰਜੂ ਦੇਵਗਨ, ਮਨਿੰਦਰ ਕੌਰ, ਦਲਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਅਧਿਆਪਕ ਮੁਕਾਬਲਿਆਂ 'ਚ ਕੰਪਿਊਟਰ ਅਧਿਆਪਕ ਨੇ ਮਾਰੀ ਬਾਜ਼ੀ <br/> ਅਗਲੀ ਖ਼ਬਰ ਹਾਵਰਡਲੇਨ ਸੀਨੀਅਰ ਸਕੂਲ ਠੱਠਾ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>
Ad Position 24