10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪੱਧਰੀ ਅਧਿਆਪਕ ਮੁਕਾਬਲਿਆਂ 'ਚ ਕੰਪਿਊਟਰ ਅਧਿਆਪਕ ਨੇ ਮਾਰੀ ਬਾਜ਼ੀ <br/>

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਇਕਬਾਲ ਸਿੰਘ ਸੋਢੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਅਤੇ ਡਾਇਟ ਪਿ੍ੰਸੀਪਲ ਮੰਗਤ ਸਿੰਘ ਦੀ ਰਹਿਨੁਮਾਈ ਹੇਠ ਡਾਇਟ ਕੈਰੋੋਂ ਵਿਖੇ ਜ਼ਿਲ੍ਹਾ ਪੱਧਰੀ ਅਧਿਆਪਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪਰਮਿੰਦਰ ਸਿੰਘ ਸਿੱਧੂ ਕੰਪਿਊਟਰ ਅਧਿਆਪਕ ਸਰਕਾਰੀ ਹਾਈ ਸਕੂਲ ਸ਼ੇਰੋ ਨੇ ਆਈ.ਟੀ.ਟੂਲ ਅਤੇ ਸੰਦੀਪ ਕੌਰ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਲੜਕੇ ਨੇ ਰੋਲ ਪਲੇ ਓਨ ਸਾਈਬਰ ਜਾਗਰੂਕਤਾ 'ਚ ਪਹਿਲਾ ਸਥਾਨ ਹਾਸਲ ਕੀਤਾ | ਦੋਵਾਂ ਅਧਿਆਪਕਾਂ ਨੂੰ ਰਾਜ ਪੱਧਰ ਦੇ ਮੁਕਾਬਲੇ ਲਈ ਚੁਣਿਆ ਗਿਆ | ਇਸ ਤੋਂ ਇਲਾਵਾ ਨਵਜੋਤ ਕੌਰ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸੁਰਸਿੰਘ ਅਤੇ ਰਾਜਵਿੰਦਰ ਕੌਰ ਕੰਪਿਊਟਰ ਅਧਿਆਪਕ ਸਰਕਾਰੀ ਸੈਕੰਡਰੀ ਸਕੂਲ ਹਰੀਕੇ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਡਾਇਟ ਪਿ੍ੰਸੀਪਲ ਮੰਗਤ ਸਿੰਘ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਇਨਾਮ ਦਿੱਤੇ | ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸਟੇਟ ਪ੍ਰਧਾਨ ਗੁਰਵਿੰਦਰ ਸਿੰਘ, ਸਟੇਟ ਕਮੇਟੀ ਮੈਂਬਰ ਰਾਖੀ ਮੰਨਣ ਅਤੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਅਤੇ ਹੋਰ ਯੂਨੀਅਨ ਆਗੂਆਂ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ੂ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਬਲਾਕ ਚੋਹਲਾ ਸਾਹਿਬ ਦਾ ਪਹਿਲਾ ਵਿੱਦਿਅਕ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਮਨਾਇਆ ਕਿ੍ਸਮਿਸ ਦਿਹਾੜਾ <br/>
Ad Position 24