ਤਰਨ ਤਾਰਨ, 20 ਦਸੰਬਰ (ਇਕਬਾਲ ਸਿੰਘ ਸੋਢੀ)- ਸੀ.ਪੀ.ਆਈ.ਐੱਮ.ਐੱਲ ਲਿਬਰੇਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਹੋਈ | ਇਸ ਮੌਕੇ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਕਾਮਰੇਡ ਵਿਨੋਦ ਮਿਸ਼ਰਾ ਨੂੰ ਸਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਤੇਜੀ ਨਾਲ ਅੱਗੇ ਲਿਜਾਣ ਦਾ ਪ੍ਰਣ ਕੀਤਾ ਗਿਆ | ਇਸ ਮੌਕੇ ਸੀ.ਪੀ.ਆਈ.ਐੱਮ.ਐੱਲ ਲਿਬਰੇਸ਼ਨ ਦੇ ਜ਼ਿਲ੍ਹਾ ਤਰਨਤਾਰਨ ਦੇ ਕਾਰਜਕਾਰੀ ਸਕੱਤਰ ਦਲਵਿੰਦਰ ਸਿੰਘ ਨੌਸਹਿਰਾ ਪੰਨੂਆਂ ਨੇ ਸਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਮਰੇਡ ਵਿਨੋਦ ਮਿਸ਼ਰਾ ਨੇ ਆਪਣੀ ਸਾਰੀ ਜ਼ਿੰਦਗੀ ਮਜ਼ਦੂਰਾਂ, ਕਿਸਾਨ, ਨੌਜਵਾਨਾਂ, ਵਿਦਿਆਰਥੀਆਂ, ਵੱਖ-ਵੱਖ ਵਰਗ ਦੇ ਹੱਥੀਂ ਕਿਰਤ ਕਰਨ ਵਾਲੇ ਲੋਕਾਂ ਅਤੇ ਔਰਤਾਂ ਦੀ ਬੇਹਤਰੀਨ ਜ਼ਿੰਦਗੀ ਬਣਾਉਣ ਅਤੇ ਸਮਾਜਿਕ ਬਰਾਬਰਤਾ ਦੀ ਜ਼ਿੰਦਗੀ ਵਾਸਤੇ ਸੰਘਰਸ਼ ਕੀਤਾ | ਅਸੀਂ ਪ੍ਰਣ ਕਰਦੇ ਹਾਂ ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਅੱਗੇ ਲਿਜਾਣ ਵਾਸਤੇ ਹਰ ਸੰਭਵ ਯਤਨ ਜਾਰੀ ਰੱਖਾਂਗੇ, ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਸੇਵਾਮੁਕਤ ਪਿ੍ੰਸੀਪਲ ਦਲਬੀਰ ਸਿੰਘ ਦਿਉਲ ਨੇ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਦੀ ਘੋਰ ਨਿੰਦਾ ਕੀਤੀ | ਉਨ੍ਹਾਂ ਨੇ ਕਾਮਰੇਡ ਮਿਸ਼ਰਾ ਵਲੋਂ ਲੜੇ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬਲਵਿੰਦਰ ਸਿੰਘ ਗੋਹਲਵੜ, ਚਰਨਜੀਤ ਸਿੰਘ ਲਾਲਪੁਰਾ, ਰਾਜ ਕੌਰ ਕਲਸੀਆਂ, ਦਲਬੀਰ ਸਿੰਘ ਚੱਬਾ, ਮਨਜੀਤ ਕੌਰ ਭੁੱਲਰ, ਧਲਵਿੰਦਰ ਸਿੰਘ ਲਾਲਪੁਰਾ, ਤਰਸੇਮ ਸਿੰਘ ਢੋਟੀਆਂ, ਮਨਜੀਤ ਕੌਰ, ਮਨਜਿੰਦਰ ਸਿੰਘ ਗਾਂਧੀ, ਬਲਵਿੰਦਰ ਸਿੰਘ ਕਬਾੜੀਆਂ, ਬਲਬੀਰ ਸਿੰਘ, ਬਵਦੇਵ ਸਿੰਘ, ਬਲਵਿੰਦਰ ਸਿੰਘ ਲਾਲਪੁਰਾ, ਰਾਜ ਕੌਰ ਸਹਿਬਾਜ, ਬਲਦੇਵ ਸਿੰਘ ਚੱਬਾ ਅਤੇ ਵਿਦਿਆਰਥੀਆਂ ਵਿਚ ਸਾਜਨਪ੍ਰੀਤ ਸਿੰਘ ਸਹਿਬਾਜਪੁਰ, ਅਮਨਦੀਪ ਕੌਰ ਅਤੇ ਸੰਮਨਦੀਪ ਕੌਰ ਵੀ ਮੌਜੂਦ ਸਨ |