ਝਬਾਲ, 20 ਦਸੰਬਰ (ਸਰਬਜੀਤ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਮੈਗਾ ਪੀ.ਟੀ.ਐੱਮ. ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਪੀ.ਟੀ.ਐੱਮ. ਦਾ ਮਕਸਦ ਮਾਪਿਆਂ ਨਾਲ ਬੱਚਿਆਂ ਦੇ ਚੰਗੇਰੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕਰਨਾ ਅਤੇ ਉਨ੍ਹਾਂ ਨਾਲ ਬੱਚਿਆਂ ਦੀ ਕਾਰਜਗਾਰੀ ਨੂੰ ਸਾਂਝਾ ਕਰਨਾ ਸੀ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ | ਇਸ ਤੋਂ ਇਲਾਵਾ ਮਾਪਿਆਂ ਪਾਸੋਂ ਬੱਚਿਆਂ ਦੇ ਭਵਿੱਖ ਅਤੇ ਸਹੂਲਤਾਂ ਸਬੰਧੀ ਅਤੇ ਸਕੂਲ ਦੇ ਪ੍ਰਬੰਧਾਂ ਸਬੰਧੀ ਲਿਖਤੀ ਸੁਝਾ ਵੀ ਲਏ ਗਏ ਹਨ | ਇਸ ਮੌਕੇ ਸਮੂਹ ਸਟਾਫ ਅਤੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |