10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਚੇਤਨਾ ਪਰਖ ਪ੍ਰੀਖਿਆ 'ਚੋਂ ਮੋਹਰੀ ਰਹੀ ਲਿਟਲ ਫਲਾਵਰ ਸਕੂਲ ਦੀ ਖ਼ੁਸ਼ਮੀਤ ਕੌਰ ਨੂੰ ਤਰਕਸ਼ੀਲ ਸੁਸਾਇਟੀ ਨੇ ਸਕੂਲ ਵਿਚ ਜਾ ਕੇ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 21-12-2025
ਭਿੱਖੀਵਿੰਡ, 20 ਦਸੰਬਰ (ਬੌਬੀ)-ਵਹਿਮਾਂ ਭਰਮਾਂ ਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੱਠਵੀਂ ਚੇਤਨਾ ਪਰਖ ਪ੍ਰੀਖਿਆ ਮਹਾਨ ਦੇਸ਼ ਭਗਤ ਬੀਬੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ ਪੰਜਾਬ ਭਰ ਦੇ ਚੋਣਵੇਂ ਸਕੂਲਾਂ ਵਿਚ ਕਰਵਾਈ ਗਈ, ਜਿਸ ਤਹਿਤ ਲਿਟਲ ਫਲਾਵਰ ਪਬਲਿਕ ਸਕੂਲ ਮੁਗਲਚੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੀਖਿਆ ਵਿਚੋਂ ਜ਼ੋਨ ਦੀ ਦਸਵੀਂ ਕਲਾਸ ਦੀ ਮੈਰਿਟ ਲਿਸਟ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਖੁਸ਼ਮੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਕਿਤਾਬਾਂ ਦਾ ਸੈਟ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਤਰਨ ਤਰਨ ਦੇ ਵਲੋਂ ਮਾਸਟਰ ਹਰਨੰਦ ਸਿੰਘ ਬੱਲਿਆਂਵਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੰਧ ਵਿਸ਼ਵਾਸ਼ ਅਤੇ ਵਹਿਮ ਭਰਮ ਇਕ ਸੱਭਿਅਕ ਸਮਾਜ ਦੀ ਤਰੱਕੀ ਵਿਚ ਰੁਕਾਵਟ ਹਨ | ਅੱਜ ਦੇ ਵਿਗਿਆਨ ਦੇ ਯੁੱਗ ਵਿਚ ਅੰਧ ਵਿਸ਼ਵਾਸ, ਵਹਿਮਾਂ ਭਰਮਾਂ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਇਕ ਚੰਗਾ ਸਮਾਜ ਸਿਰਜਣ ਦੇ ਵਿਚ ਨੌਜਵਾਨ ਪੀੜੀ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਫੋਕੀਆਂ ਭੈੜੀਆਂ, ਖਰਚੀਲੀਆਂ ਤੇ ਸਮਾਂ ਵਹਾਅ ਚੁੱਕੀਆਂ ਰਸਮਾਂ ਰਿਵਾਜਾਂ ਨੂੰ ਛੱਡ ਦੇਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਵਲੋਂ ਹੱਥ ਦੀ ਸਫਾਈ ਦੇ ਹੈਰਾਨੀਜਨਕ ਟਰਿੱਕ ਵੀ ਵਿਖਾਏ ਗਏ ਅਤੇ ਇਨ੍ਹਾਂ ਟਰਿੱਕਾਂ ਪਿੱਛੇ ਛੁਪੀ ਹੋਈ ਸੱਚਾਈ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਦੇ ਚੇਅ. ਜਤਿੰਦਰ ਸਿੰਘ ਨੇ ਤਰਕਸ਼ੀਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਹਰ ਗੱਲ ਨੂੰ ਤਰਕ ਦੀ ਕਸੌਟੀ 'ਤੇ ਪਰਖਣ ਉਪਰੰਤ ਹੀ ਮੰਨਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਮਨਦੀਪ ਕੌਰ, ਕਮਲਜੀਤ ਕੌਰ, ਗੁਰਵਿੰਦਰ ਕੌਰ, ਜਸਬੀਰ ਕੌਰ, ਜੋਬਨਪ੍ਰੀਤ ਕੌਰ, ਰਾਜਪ੍ਰੀਤ ਕੌਰ, ਸੁਮਨ ਰਾਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂਸਰ ਖੇਮਕਰਨ ਵਿਖੇ ਸ਼ਹੀਦੀ ਜੋੜ ਮੇਲੇ 'ਚ ਭਾਰੀ ਦੀਵਾਨ ਸਜਾਇਆ <br/> ਅਗਲੀ ਖ਼ਬਰ 9ਵੀਂ ਰਾਸ਼ਟਰੀ ਹੈਪਕਿਡੋ ਚੈਂਪੀਅਨਸ਼ਿਪ 'ਚ ਸੇਂਟ ਸੋਲਜ਼ਰ ਸਕੂਲ ਪੂਨੀਆਂ ਦੇ ਖਿਡਾਰੀ ਨੇ ਕੀਤੇ ਮੈਡਲ ਹਾਸਿਲ <br/>
Ad Position 24