ਤਰਨ ਤਾਰਨ, 20 ਦਸੰਬਰ (ਇਕਬਾਲ ਸਿੰਘ ਸੋਢੀ)- ਸਕੂਲ ਆਫ ਐਮੀਨੈਂਸ ਤਰਨ ਤਰਨ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੈਗਾ ਪੀ.ਟੀ.ਐੱਮ ਸਬੰਧੀ ਐੱਸ.ਐੱਮ.ਸੀ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਿੰਪਲ ਕੁਮਾਰੀ, ਸਮਾਜ ਸੇਵੀ ਅਤੇ ਮੈਂਬਰ ਨਵਦੀਪ ਸਿੰਘ ਪੰਨੂ, ਮੈਂਬਰ ਮਨਜੀਤ ਸਿੰਘ, ਮੈਂਬਰ ਜਗਰੂਪ ਕੌਰ, ਮੈਂਬਰ ਜਸਵੀਰ ਕੌਰ, ਅਧਿਆਪਕ ਮੈਂਬਰ ਤੇਜਪਾਲ ਸਿੰਘ, ਮੈਂਬਰ ਰਵੀ ਕੁਮਾਰ ਆਦਿ ਵਲੋਂ ਸ਼ਿਰਕਤ ਕੀਤੀ ਗਈ | ਇਸ ਮੀਟਿੰਗ ਵਿਚ ਮਾਪੇ ਅਧਿਆਪਕ ਮਿਲਣੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਵਿਚਾਰਾਂ ਦਾ ਪ੍ਰਗਟਾਵਾ ਕਰਦੇ ਪਿ੍ੰਸੀਪਲ ਰਜਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ, ਜਿਸ ਵਿਚ ਕਮੇਟੀ ਮੈਂਬਰਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਅਤੇ ਸ਼ਲਾਘਾਯੋਗ ਹੈ | ਇਸ ਮੌਕੇ ਸਮਾਜ ਸੇਵਕ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਰਾਹੀਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਰੁਚੀ ਅਤੇ ਸਕੂਲ ਵਿਚ ਗਰਾਉਂਡ ਮੌਜੂਦ ਨਾ ਹੋਣ ਕਾਰਨ ਉਹਨਾਂ ਵਿਸ਼ਵਾਸ ਦਵਾਇਆ ਕਿ ਸਕੂਲ ਦੀ ਗਰਾਊਾਡ ਲਈ ਜਲਦ ਹੀ ਮੁੱਖ ਮੰਤਰੀ ਪੰਜਾਬ ਤੱਕ ਪਹੁੰਚ ਕਰਕੇ ਇਸ ਮਸਲੇ ਨੂੰ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਰਿੰਪਲ ਕੁਮਾਰੀ ਵਲੋਂ ਸਕੂਲ ਦੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਕੀਤਾ ਗਿਆ ਅਤੇ ਪਿ੍ੰਸੀਪਲ ਰਜਿੰਦਰ ਕੁਮਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ | ਇਸ ਮੌਕੇ ਸੁਰਿੰਦਰ ਨਾਥ, ਲਖਬੀਰ ਸਿੰਘ, ਅਮਰਦੀਪ, ਅਮਨਦੀਪ, ਰਮਨਦੀਪ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ ਆਦਿ ਹਾਜ਼ਰ ਸਨ |