10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਜਾਬ ਸਖੀ ਸ਼ਕਤੀ ਮੇਲੇ 'ਚ ਗ੍ਰਾਹਕਾਂ ਦੀ ਲੱਗੀ ਭੀੜ ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖ਼ਰੀਦਦਾਰੀ ਕੀਤੀ <br/>

Ad Position 21
No active advertisement
ਅਜੀਤ ਡੈਸਕ 21-12-2025
ਤਰਨ ਤਾਰਨ, 20 ਦਸੰਬਰ (ਹਰਿੰਦਰ ਸਿੰਘ)-ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਰਨ ਤਾਰਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਾਡ ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੌਰਾਨ ਗ੍ਰਾਹਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ ਵਲੋਂ ਵੱਖ-ਵੱਖ ਸਟਾਲਾਂ ਤੋਂ ਆਪਣੀ ਪਸੰਦੀਦਾ ਸਾਮਾਨ ਖਰੀਦਿਆ ਗਿਆ | ਮੇਲੇ ਦੌਰਾਨ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਦੀ ਹੌਸਲਾ ਅਫ਼ਜਾਈ ਕੀਤੀ | ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਰਨ ਤਾਰਨ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਾਡ ਤਰਨ ਤਾਰਨ ਵਿਖੇ ਲਗਾਇਆ ਗਿਆ | ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ, ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ ਵਿਚ ਅਹਿਮ ਰੋਲ ਅਦਾ ਕਰੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਸ ਮੇਲੇ ਵਿਚ ਪਹੁੰਚ ਕੇ ਖਰੀਦਦਾਰੀ ਕਰਨ, ਤਾਂ ਜੋ ਸਾਡੀਆਂ ਭੈਣਾਂ ਨੂੰ ਇਸ ਦਾ ਆਰਥਿਕ ਲਾਭ ਮਿਲ ਸਕੇ | ਪੰਜਾਬ ਸਖੀ ਸ਼ਕਤੀ ਮੇਲੇ ਵਿਚ ਜ਼ਿਲ੍ਹੇ ਦੇ 60 ਦੇ ਕਰੀਬ ਸਵੈ ਸਹਾਇਤਾ ਸਮੂਹਾਂ ਨੇ ਆਪਣੇ ਸਟਾਲ ਲਗਾਏ ਹੋਏ ਹਨ, ਜਿੰਨਾਂ ਵਿਚ ਘਰੇਲੂ ਵਰਤੋਂ ਦਾ ਸਾਮਾਨ, ਔਰਤਾਂ, ਬੱਚਿਆਂ ਦੇ ਸੂਟ, ਫ਼ੁਲਕਾਰੀਆਂ, ਖਿਡੌਣੇ, ਸਜ਼ਾਵਟ ਦਾ ਸਮਾਨ, ਅਚਾਰ, ਮੁਰੱਬੇ, ਚੱਟਨੀਆਂ, ਗੁੜ, ਸ਼ਹਿਦ ਅਤੇ ਹੋਰ ਰੋਜ਼ਾਨਾਂ ਵਰਤੋਂ ਦਾ ਸਾਮਾਨ ਵੇਚਿਆ ਜਾ ਰਿਹਾ ਹੈ | ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਵੀ ਸਟਾਲ ਲਗਾਏ ਗਏ ਹਨ, ਜਿੱਥੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ | ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਸਟਾਲ ਲਗਾ ਕੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਮੇਲੇ ਵਿਚ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ | ਇਸ ਤੋਂ ਬਾਅਦ ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ ਵਲੋਂ ਵੀ ਇਸ ਮੇਲੇ ਵਿਚ ਹਾਜ਼ਰੀ ਭਰੀ ਗਈ | ਉਨ੍ਹਾਂ ਨੇ ਸਟਾਲਾਂ ਨੂੰ ਵੇਖਣ ਦੇ ਨਾਲ ਇਥੋਂ ਖ਼ਰੀਦਦਾਰੀ ਵੀ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਵਲੋਂ ਆਪਣੇ ਹੱਥੀਂ ਬਣਾਇਆ ਜੋ ਸਾਮਾਨ ਬਣਾ ਕੇ ਵੇਚਿਆ ਜਾ ਰਿਹਾ ਹੈ, ਉਹ ਉੱਚ ਮਿਆਰੀ ਤੇ ਬਾਜ਼ਾਰ ਦੇ ਮੁਕਾਬਲੇ ਬਹੁਤ ਕਿਫ਼ਾਇਤੀ ਹੈ | 20 ਦਸੰਬਰ ਨੂੰ ਮੇਲੇ ਦਾ ਆਖਰੀ ਦਿਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸੁਸਾਇਟੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਖੇ ਐੱਸ.ਐੱਮ.ਸੀ. ਵਲੋਂ ਮੈਗਾ ਪੀ.ਟੀ.ਐੱਮ. ਸੰਬੰਧੀ ਮੀਟਿੰਗ <br/>
Ad Position 24