18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 22-12-2025
ਹਰੀਕੇ ਪੱਤਣ, 21 ਦਸੰਬਰ (ਸੰਜੀਵ ਕੁੰਦਰਾ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸਤਲੁਜ-ਬਿਆਸ ਢਾਬਾ ਹਰੀਕੇ ਪੱਤਣ ਬਾਈਪਾਸ 'ਤੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਆਗੂਆਂ ਨੇ ਹਿੱਸਾ ਲਿਆ | ਇਸ ਦੌਰਾਨ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਸਾਲ 2025 ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੁੰਦੇ ਨੁਕਸਾਨ ਨੂੰ ਰੋਕਣ ਲਈ ਸਰਕਾਰ ਪੱਕਾ ਹੱਲ ਕਰੇ, ਤਾਂ ਜੋ ਹਰ ਸਾਲ ਹੁੰਦੀ ਹੜ੍ਹਾਂ ਕਾਰਨ ਹੁੰਦੀ ਬਰਬਾਦੀ ਤੋਂ ਕਿਸਾਨ ਬਚ ਸਕਣ | ਕਿਸਾਨ ਆਗੂਆਂ ਨੇ ਇਨ੍ਹਾਂ ਮੰਗਾਂ ਨੂੰ ਲੈ ਕੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 1 ਜਨਵਰੀ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ | ਇਸ ਮੌਕੇ ਕੁਲਦੀਪ ਸਿੰਘ ਸਾਘਰਾਂ ਜਨਰਲ ਸਕੱਤਰ ਪੰਜਾਬ, ਕੁਲਦੀਪ ਸਿੰਘ ਕੋਰ ਕਮੇਟੀ ਮੈਂਬਰ, ਸੁਖਵੰਤ ਸਿੰਘ ਖਜਾਨਚੀ, ਸੁਖਵਿੰਦਰ ਸਿੰਘ ਜ਼ਿਲ੍ਹਾ ਆਗੂ, ਜਸਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਜਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਬੰਡਾਲਾ, ਕਿਸ਼ਨ ਸ਼ਾਹ ਹਰੀਕੇ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਸੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ, ਜਗਜੀਤ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੇਬਰ ਨੇ ਠੇਕੇਦਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਤੇ ਲਾਏ ਗੰਭੀਰ ਇਲਜ਼ਾਮ <br/> ਅਗਲੀ ਖ਼ਬਰ ਕਲਾ ਸੁਮਨ ਵਲੋਂ ਪ੍ਰੋਗਰਾਮ 'ਵੰਦੇ ਮਾਤਰਮ' ਅੱਜ
Ad Position 24