17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਰੋਇਨ, ਲਾਹਣ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 22-12-2025
ਤਰਨ ਤਾਰਨ, 21 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਹੈਰੋਇਨ, ਲਾਹਣ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 13 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਬਾਰਾ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ਮਸ਼ਾਨਘਾਟ ਨਜ਼ਦੀਕ ਪੰਨੀ ਪੇਪਰ ਉਪਰ ਹੈਰੋਇਨ ਲਗਾ ਕੇ ਪੀਂਦੇ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਇਕ ਪੰਨੀ ਹੈਰੋਇਨ, 10 ਰੁਪਏ ਦੇ ਨੋਟ ਦੀ ਬਣੀ ਪਾਈਪ ਅਤੇ ਲਾਈਟਰ ਬਰਾਮਦ ਹੋਇਆ | ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਗੰਡੀਵਿੰਡ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਸਬ ਇੰਸਪੈਕਟਰ ਨੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਪਿੰਡ ਕੋਟ ਧਰਮ ਚੰਦ ਕਲਾਂ ਦੀ ਫਿਰਨੀ 'ਤੇ ਮੌਜੂਦ ਸਨ ਤਾਂ ਇਕ ਮੋਨਾ ਨੌਜਵਾਨ ਪੁਲਿਸ ਦੀ ਗੱਡੀ ਵੇਖ ਕੇ ਖਿਸਕਣ ਲੱਗਾ, ਜਿਸ ਨੰੂ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 307 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਪ੍ਰਭਜੀਤ ਸਿੰਘ ਉਰਫ਼ ਗਗਨ ਪੁੱਤਰ ਮੁਖਤਾਰ ਸਿੰਘ ਵਾਸੀ ਕੋਟ ਧਰਮ ਚੰਦ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਪ੍ਰਦੁੱਮਣ ਸਿੰਘ ਗਸ਼ਤ ਦੌਰਾਨ ਨੇੜੇ ਰੋਹੀ ਪੁਲ ਜਰਮਸਤਪੁਰ ਵਿਖੇ ਮੌਜੂਦ ਸਨ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ ਵਿਚੋਂ ਮੋਮੀ ਲਿਫਾਫੇ ਵਿਚ ਲਪੇਟੀ ਕੋਈ ਵਜਨਦਾਰ ਚੀਜ ਕੱਢ ਕੇ ਰੋਹੀ ਦੀ ਪੱਟੜੀ ਦੇ ਕੰਢੇ ਸੁੱਟ ਦਿੱਤੀ | ਪੁਲਿਸ ਪਾਰਟੀ ਨੂੰ ਸ਼ੱਕ ਪੈਣ 'ਤੇ ਜਦ ਉਸ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੀ ਚੀਜ਼ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਅਜੈ ਪੁੱਤਰ ਹਰਜੀਤ ਸਿੰਘ ਵਾਸੀ ਗਲੀ ਦੇਵੀਆਂ ਰਾਮ ਵਾਲੀ ਗੁਰੂ ਕਾ ਖ਼ੂਹ ਤਰਨ ਤਾਰਨ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਸਬ ਇੰਸਪੈਕਟਰ ਸਿਮਰਜੀਤ ਕੌਰ ਗਸ਼ਤ ਦੌਰਾਨ ਨੇੜੇ ਰੋਹੀ ਪੁਲ ਪੁੱਜੇ ਤਾਂ ਉਨ੍ਹਾਂ ਨੂੰ ਦੋ ਮੋਨੇ ਨੌਜਵਾਨ ਵਿਅਕਤੀ ਖਾਲੀ ਜਗ੍ਹਾ 'ਤੇ ਬੈਠ ਕੇ ਹਨੇਰੇ ਵਿਚ ਲਾਈਟਰ ਜਗ੍ਹਾ ਕੇ ਨਸ਼ੇ ਦਾ ਸੇਵਨ ਕਰਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥਾਂ ਵਿੱਚ ਫੜੀਆਂ ਹੋਈਆਂ ਵਸਤੂਆਂ ਨੂੰ ਹੇਠਾਂ ਸੁੱਟ ਕੇ ਖਿਸਕਣ ਲੱਗੇ | ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਲੋਂ ਸੁੱਟੀਆਂ ਵਸਤੂਆਂ ਦੀ ਜਾਂਚ ਕੀਤੀ ਤਾਂ ਪੁਲਿਸ ਨੇ ਇਕ ਪੰਨੀ ਸਿਲਵਰ ਸੜੀ ਹੋਈ, ਇਕ 10 ਰੁਪਏ ਦੀ ਭਾਰਤੀ ਕਰੰਸੀ ਨੋਟ ਦੀ ਬਣਾਈ ਹੋਈ ਪਾਈਪ ਤੇ ਇਕ ਲਾਈਟਰ ਬਰਾਮਦ ਕੀਤਾ |
ਫੜੇ ਗਏ ਵਿਅਕਤੀਆਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਦੀਪੂ ਪੁੱਤਰ ਜਰਨੈਲ ਸਿੰਘ ਵਾਸੀ ਦੀਪ ਐਵੀਨਿਊ ਤਰਨ ਤਾਰਨ, ਧਰਮਿੰਦਰ ਸਿੰਘ ਉਰਫ਼ ਹਰਸ਼ ਪੁੱਤਰ ਬਲਦੇਵ ਸਿੰਘ ਵਾਸੀ ਮੁਹੱਲਾ ਗੋਕਲਪੁਰ ਤਰਨ ਤਾਰਨ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐਸ.ਆਈ. ਗੁਰਮੁਖ ਸਿੰਘ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਕੋਲੋਂ 1 ਸੜੀ ਹੋਈ ਸਿਲਵਰ ਪੇਪਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ | ਉਕਤ ਵਿਅਕਤੀ ਦੀ ਪਛਾਣ ਦਰਸ਼ਨ ਸਿੰਘ ਪੁੱਤਰ ਗੁਰਪਾਲ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਲਾਟ ਚੋਹਲਾ ਸਾਹਿਬ ਵਜੋਂ ਹੋਈ | ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਗਸ਼ਤ ਦੌਰਾਨ ਚਮਕੌਰ ਸਿੰਘ ਉਰਫ਼ ਕਾਲੂ ਪੁੱਤਰ ਪੱਪੂ ਪਿੰਡ ਪੰਡੋਰੀ ਗੋਲਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਜਤਿੰਦਰ ਸਿੰਘ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਇਕ ਸਿਲਵਰ ਕਾਗਜ਼ ਦਾ ਰੋਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਬਰਾਮਦ ਕੀਤੀ | ਫੜੇ ਗਏ ਵਿਅਕਤੀ ਦੀ ਪਛਾਣ ਚਾਨਣ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਦਿਆਲਪੁਰਾ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਪਿੰਡ ਮਹਿੰਦੀਪੁਰ ਨੂੰ ਜਾ ਰਹੇ ਸਨ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਖੇਮਕਰਨ ਪੁੱਜੀ ਤਾਂ ਪੁਲਿਸ ਵਲੋਂ ਹੀਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਵਾਰਡ ਨੰਬਰ 13 ਖੇਮਕਰਨ, ਜੋ ਕਿ ਇਕ ਸਿਲਵਰ ਪੰਨੀ 'ਤੇ ਹੈਰੋਇਨ ਪੀ ਰਿਹਾ ਸੀ, ਨੂੰ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ, ਇਕ 10 ਰੁਪਏ ਦਾ ਨੋਟ ਭਾਰਤੀ ਕਰੰਸੀ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਗੁਰਅਵਤਾਰ ਸਿੰਘ ਸਮੇਤ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ਦੇ ਸੰਬੰਧ ਵਿਚ ਕਸਬਾ ਅਮਰਕੋਟ, ਮਹਿਮੂਦਪੁਰਾ ਆਦਿ ਪਿੰਡਾਂ ਨੂੰ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖਬਰ ਇਤਲਾਹ ਦਿੱਤੀ ਕਿ ਪ੍ਰਭਦੀਪ ਸਿੰਘ ਉਰਫ ਪ੍ਰਭ ਪੁੱਤਰ ਮਨਵਿੰਦਰ ਸਿੰਘ ਵਾਸੀ ਵਲਟੋਹਾ ਸ਼ਰਾਬ ਨਾਜਾਇਜ ਕੱਢ ਕਰਕੇ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਹੀ ਇਸ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਭਾਰੀ ਮਾਤਰਾ ਵਿਚ ਲਾਹਣ ਜਾਂ ਨਾਜਾਇਜ਼ ਸ਼ਰਾਬ ਬ੍ਰਾਮਦ ਹੋ ਸਕਦੀ ਹੈ | ਪੁਲਿਸ ਪਾਰਟੀ ਵਲੋਂ ਪ੍ਰਭਦੀਪ ਸਿੰਘ ਦੇ ਘਰ ਛਾਪਾ ਮਾਰ ਕੇ ਉਥੋਂ 200 ਲੀਟਰ ਲਾਹਣ ਬਰਾਮਦ ਕੀਤੀ | ਪ੍ਰਭਜੀਤ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਹਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਸਾਥੀ ਆਪ੍ਰੇਸ਼ਨ ਕੈਸੋ ਸੰਬੰਧੀ ਗਸ਼ਤ ਕਰਦੇ ਹੋਏ ਨੇੜ੍ਹੇ ਸ਼ਮਸ਼ਾਨਘਾਟ ਸਭਰਾ ਦੇ ਸਾਹਮਣੇ ਪੁੱਜੇ ਤਾਂ ਸੜਕ ਦੇ ਖੱਬੇ ਪਾਸੇ ਸ਼ਮਸ਼ਾਨਘਾਟ ਵਿਚ ਦੋ ਵਿਅਕਤੀ ਲੁਕ ਛਿਪ ਕੇ ਅੱਗ ਬਾਲ ਕੇ ਹੈਰੋਇਨ ਦਾ ਸੇਵਨ ਕਰ ਰਹੇ ਸਨ ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਕਰਨ 'ਤੇ ਮੋਹਨ ਸਿੰਘ ਉਰਫ ਮੋਹਨੀ ਦੇ ਸੱਜੇ ਹੱਥ ਵਿਚ ਲਾਈਟਰ ਅਤੇ 10 ਰੁਪਏ ਦਾ ਇਕ ਨੋਟ ਜਿਸ ਦਾ ਰੋਲ ਕੀਤਾ ਹੋਇਆ ਸੀ ਅਤੇ ਖੱਬੇ ਹੱਥ ਵਿਚ ਹੈਰੋਇਨ ਨਾਲ ਲਿੱਬੜੀ ਹੋਈ ਪੰਨੀ ਬਰਾਮਦ ਹੋਈ ਅਤੇ ਦੂਸਰੇ ਵਿਅਕਤੀ ਇਕਬਾਲ ਸਿੰਘ ਉਰਫ ਬੱਲੂ ਉਕਤ ਦੇ ਖੱਬੇ ਹੱਥ ਵਿਚ ਇਕ ਲਾਈਟਰ ਅਤੇ 10 ਰੁਪਏ ਦਾ ਇਕ ਨੋਟ ਜਿਸ ਦਾ ਰੋਲ ਕੀਤਾ ਹੋਇਆ ਸੀ ਅਤੇ ਸੱਜੇ ਹੱਥ ਵਿਚ ਹੈਰੋਇਨ ਨਾਲ ਲਿੱਬੜੀ ਹੋਈ ਪੰਨੀ ਬਰਾਮਦ ਹੋਈ | ਇਸ ਸੰਬੰਧੀ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਗੱਜਣ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਝੁੱਗੀਆਂ ਕਾਲੂ ਤੋਂ ਥੋੜਾ ਪਿੱਛੇ ਸੀ ਤਾਂ ਉਨ੍ਹਾਂ ਨੂੰ ਕਿਸੇ ਮੁਖਬਰ ਇਤਲਾਹ ਦਿੱਤੀ ਕਿ ਗੁਰਜੰਟ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਝੁੱਗੀਆ ਕਾਲੂ, ਜੋ ਕਿ ਨਾਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਉਸ ਦੇ ਘਰ ਛਾਪਾ ਮਾਰਿਆ ਜਾਵੇ ਤਾਂ ਉਹ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਵਲੋਂ ਗੁਰਜੰਟ ਸਿੰਘ ਦੇ ਘਰ ਛਾਪਾ ਮਾਰਕੇ ਉਥੋਂ 26,250 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਗੁਰਜੰਟ ਸਿੰਘ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ .ਗੱਜਣ ਸਿੰਘ ਗਸ਼ਤ ਦੌਰਾਨ ਟੀ. ਪੁਆਇੰਟ ਮੁੱਠਿਆਂਵਾਲਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੁੱਠਿਆਂਵਾਲਾ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ | ਜਿਸ 'ਤੇ ਪੁਲਿਸ ਪਾਰਟੀ ਵਲੋਂ ਬਲਵਿੰਦਰ ਸਿੰਘ ਦੇ ਛਾਪਾ ਮਾਰ ਕੇ ਉਸ ਦੇ ਘਰੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ | ਪੁਲਿਸ ਵਲੋਂ ਬਲਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਪਰ ਬਾਅਦ ਵਿਚ ਉਹ ਜਮਾਨਤ 'ਤੇ ਰਿਹਾਅ ਹੋ ਗਿਆ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐਸ.ਐਚ.ਓ. ਬਲਰਾਜ ਸਿੰਘ ਗਸ਼ਤ ਦੌਰਾਨ ਮੇਨ ਹਾਈਵੇ ਲਾਈਨ ਵਹੀਕਲ ਪਾਰਕ ਨਜ਼ਦੀਕ ਨਿਆਰਾ ਪੰਪ ਹਰੀਕੇ ਪੁੱਜੇ ਤਾਂ ਇਕ ਮੋਨਾ ਨੌਜਵਾਨ ਪੈਰਾ ਭਾਰ ਬੈਠ ਕੇ ਸਿਲਵਰ ਪੇਪਰ ਥੱਲੇ ਲਾਈਟਰ ਬਾਲ ਕੇ ਪਾਈਪ ਨਾਲ ਹੈਰੋਇਨ ਪੀ ਰਿਹਾ ਸੀ, ਜਿਸ ਪਾਸੋਂ ਸਿਲਵਰ ਪੇਪਰ ਦੀ ਬਣਾਈ ਪੰਨੀ, ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਬਣਾਈ ਪਾਈਪ ਬ੍ਰਾਮਦ ਕੀਤੀ ਗਈ | ਫੜੇ ਗਏ ਵਿਅਕਤੀ ਦੀ ਪਛਾਣ ਅਰਸ਼ਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਪੱਤੀ ਅਬਦਾਲ ਕੀ ਨੌਸ਼ਹਿਰਾ ਪੰਨੂੰਆਂ ਵਜੋਂ ਹੋਈ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ | ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕੀਤੀ ਕਿ ਉਹ ਨਸ਼ੇ ਵੇਚਣ ਤੋਂ ਗੁਰੇਜ ਕਰਨ ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਜਾਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਾਨੂੰਨ ਨੂੰ ਤੋੜਨ ਵਿਰੁੱਧ ਕਾਂਗਰਸ ਪਾਰਟੀ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ <br/> ਅਗਲੀ ਖ਼ਬਰ ਲੇਬਰ ਨੇ ਠੇਕੇਦਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਤੇ ਲਾਏ ਗੰਭੀਰ ਇਲਜ਼ਾਮ <br/>
Ad Position 24