17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੋਇੰਦਵਾਲ ਜੇਲ੍ਹ 'ਚ ਮਿਲੇ ਮੋਬਾਈਲ ਤੇ ਹੋਰ ਸਾਮਾਨ <br/>

Ad Position 21
No active advertisement
ਅਜੀਤ ਡੈਸਕ 22-12-2025
ਤਰਨ ਤਾਰਨ, 21 ਦਸੰਬਰ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚੋਂ ਮੋਬਾਈਲ ਅਤੇ ਹੋਰ ਸਾਮਾਨ ਦਾ ਮਿਲਣਾ ਬਾਦਸਤੂਰ ਜਾਰੀ ਹੈ | ਇਸ ਸੰਬੰਧੀ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਵਿਚ ਬੰਦ ਹਵਾਲਾਤੀ ਜੁਗਰਾਜ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮੁਰਾਦਪੁਰਾ ਤਰਨ ਤਾਰਨ ਪਾਸੋਂ ਚੈਕਿੰਗ ਦੌਰਾਨ ਇਕ ਟੱਚ ਫੋਨ ਅਤੇ ਇਕ ਸਿੰਮ ਬਰਾਮਦ ਹੋਈ | ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਨੇ ਉਕਤ ਹਵਾਲਾਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰ੍ਹਾਂ ਲਖਵਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 18 ਦਸੰਬਰ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਪ੍ਰਭਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਹਿਰਾ ਪੰਨੂੰਆਂ ਦੇ ਕੋਲੋਂ 1 ਕੀਪੈਡ ਫੋਨ ਸਮੇਤ ਸਿੰਮ ਬਰਾਮਦ ਕੀਤੀ | ਇਸ ਸਬੰਧੀ ਏ.ਐਸ.ਆਈ. ਬਲਜਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਹਵਾਲਾਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਲਖਵਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਹੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 18 ਦਸੰਬਰ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਅਨਮੋਲਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਸੇਰੋਂ ਦੇ ਕੋਲੋਂ 1 ਕੀਪੈਡ ਫੋਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਐਸ.ਆਈ. ਚਰਨਜੀਤ ਸਿੰਘ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੰਗਲਾ ਦੇਸ਼ ਵਿਚ ਹਿੰਦੂ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਓਮਕਾਰ ਕਾਲੀਆ ਅਗਲੀ ਖ਼ਬਰ ਨਸ਼ਾ ਤਸਕਰ ਦੇ ਘਰ ਉਪਰ ਚੱਲਿਆ 'ਪੀਲਾ ਪੰਜਾ' <br/>
Ad Position 24