16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਰਹੀ ਅੱਵਲ <br/>

Ad Position 21
No active advertisement
ਅਜੀਤ ਡੈਸਕ 22-12-2025
ਗੋਇੰਦਵਾਲ ਸਾਹਿਬ, 21 ਦਸੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਬੜੇ ਉਤਸ਼ਾਹ ਨਾਲ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਸਮਾਜਿਕ ਚੇਤਨਤਾ ਅਤੇ ਰਚਨਾਤਮਕ ਸੋਚ ਪੈਦਾ ਕਰਨਾ ਸੀ | ਇਸ ਮੌਕੇ ਜ਼ਿਲ੍ਹੇ ਭਰ ਤੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਕਲਾ ਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲਿਆਂ ਦੌਰਾਨ 'ਬੈਸਟ ਯੂਜ਼ ਆਫ਼ ਵੇਸਟ ਮਟੀਰੀਅਲ' ਵਰਗੇ ਰਚਨਾਤਮਕ ਅਤੇ ਸਿੱਖਿਆਤਮਕ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਬੇਕਾਰ ਸਮੱਗਰੀ ਤੋਂ ਲਾਭਕਾਰੀ ਵਸਤਾਂ ਬਣਾਉਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੁਕਾਬਲੇ 'ਚ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਸਿਮਰਨ ਕੌਰ ਸਪੁੱਤਰੀ ਗਗਨਦੀਪ ਸਿੰਘ ਪਿੰਡ ਰਾਹਲ ਚਾਹਲ ਨੇ ਆਪਣੀ ਵਿਲੱਖਣ ਸੋਚ, ਕਲਾਤਮਕ ਦਿ੍ਸ਼ਟੀ, ਮਿਹਨਤ ਦੇ ਬਲਬੂਤੇ ਅਤੇ ਅਧਿਆਪਕਾ ਹਰਵਿੰਦਰ ਕੌਰ ਦੀ ਯੋਗ ਅਗਵਾਈ ਸਦਕਾ ਪਹਿਲਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸਿਮਰਨ ਕੌਰ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਵਲੋਂ ਉਸਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਉਪਲੱਬਧੀਆਂ ਵਿਦਿਆਰਥੀਆਂ ਲਈ ਪ੍ਰੇਰਨਾਸਰੋਤ ਬਣਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ ਝਬਾਲ ਵਿਖੇ ਬਲਾਕ ਪੱਧਰੀ ਮੀਟਿੰਗ ਹੋਈ <br/> ਅਗਲੀ ਖ਼ਬਰ ਡੇਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ
Ad Position 24