16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਭਾਰਤੀ ਕਮਿਊਨਿਸਟ ਪਾਰਟੀ ਦੀ ਝਬਾਲ ਵਿਖੇ ਬਲਾਕ ਪੱਧਰੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 22-12-2025
ਝਬਾਲ, 21 ਦਸੰਬਰ (ਸੁਖਦੇਵ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਦੀ ਬਲਾਕ ਕਮੇਟੀ ਗੰਡੀਵਿੰਡ ਦੀ ਮੀਟਿੰਗ ਕਾ. ਸਰਵਨ ਸਿੰਘ ਸੋਹਲ ਭਵਨ ਝਬਾਲ ਵਿਖੇ ਸੁਲੱਖਣ ਸਿੰਘ ਗੰਡੀਵਿੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਰ ਸਾਲ ਦੀ ਤਰ੍ਹਾਂ 4 ਜਨਵਰੀ ਨੂੰ ਪਿੰਡ ਭਕਨਾ ਵਿਖੇ ਕਮਿਊਨਿਸਟ ਪਾਰਟੀ ਦੇ ਝੰਡੇ ਹੇਠ ਕਿਸਾਨਾਂ ਮਜਦੂਰਾਂ ਦੇ ਸੰਘਰਸ਼ਾਂ ਦੇ ਮੋਹਰੀ ਬਾਬਾ ਸੋਹਣ ਸਿੰਘ ਭਕਨਾ ਦੇ ਮਨਾਏ ਜਾਣ ਵਾਲੇ ਜਨਮ ਦਿਹਾੜੇ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਸਕੱਤਰ ਕਾਮਰੇਡ ਗੁਰਬਿੰਦਰ ਸਿੰਘ ਸੋਹਲ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਨੇ ਗ਼ਦਰੀ ਬਾਬਿਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਪੂੰਜੀਵਾਦੀ ਸਰਕਾਰਾਂ ਵਿਰੁੱਧ ਵੱਡਾ ਸੰਘਰਸ਼ ਕਰਨ ਲਈ ਕਮਿਊਨਿਸਟ ਵਰਕਰਾਂ ਨੂੰ ਲਾਮਬੰਦ ਕੀਤਾ | ਉਨ੍ਹਾਂ ਕਿਹਾ ਕਿ ਗਰੀਬਾਂ ਨੂੰ ਥੋੜੀ ਰਾਹਤ ਦਿੰਦਾ ਮਨਰੇਗਾ ਕਾਨੂੰਨ ਮੋਦੀ ਸਰਕਾਰ ਨੇ ਖ਼ਤਮ ਕਰਕੇ ਉਸ ਦੀ ਥਾਂ 'ਜੀ ਰਾਮ ਜੀ' ਦੇ ਨਾਂਅ 'ਤੇ ਕਾਨੂੰਨ ਬਣਾ ਕੇ ਗਰੀਬ ਲੋਕਾਂ ਦਾ ਹੱਕ ਵੀ ਖੋਹ ਲਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਕ ਤੋਂ ਬਾਅਦ ਇਕ ਲੋਕ ਵਿਰੋਧੀ ਫ਼ੈਸਲੇ ਕਰਕੇ ਦੇਸ਼ ਦੀ 80 ਫ਼ੀਸਦੀ ਤੋਂ ਵੱਧ ਅਬਾਦੀ ਦੀਆਂ ਮੁਸ਼ਕਿਲਾਂ ਵਿਚ ਨਿਰੰਤਰ ਵਾਧਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਿੱਜੀ ਬੀਮਾ ਕੰਪਨੀਆਂ ਨੂੰ ਲੁੱਟ ਦੀ ਖੁੱਲ੍ਹ ਦੇ ਕੇ ਐਲ.ਆਈ.ਸੀ. ਵਰਗੀਆਂ ਸਰਕਾਰੀ ਬੀਮਾ ਕੰਪਨੀਆਂ ਦਾ ਗਲਾ ਘੁੱਟ ਦਿੱਤਾ ਗਿਆ ਹੈ | ਮਜ਼ਦੂਰਾਂ ਦੇ ਹੱਕਾਂ 'ਤੇ ਛਾਪਾ ਮਾਰਦਿਆਂ ਚੰਗੇ ਕਾਨੂੰਨ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਸਰਮਾਏਦਾਰੀ ਦਾ ਪੱਖ ਪੂਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਬਿਜਲੀ ਬੋਰਡ ਦੀਆਂ ਜਾਇਦਾਦਾਂ ਵੇਚਣ ਲਈ ਕਾਹਲੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਬਲਕਾਰ ਸਿੰਘ ਵਲਟੋਹਾ, ਮੋਤਾ ਸਿੰਘ ਸੋਹਲ, ਬਲਵਿੰਦਰ ਸਿੰਘ ਮੂਸੇ, ਜਗਤਾਰ ਸਿੰਘ ਜੱਗਾ, ਸੁਰਿੰਦਰ ਸਿੰਘ ਬਿੱਲਾ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਠੱਠੀ ਸੋਹਲ, ਅਰਵਿੰਦ ਗੁਪਤਾ, ਸੀਮਾ ਸੋਹਲ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕੌਮੀ ਇਨਸਾਫ਼ ਮੋਰਚੇ ਦੇ ਤਿੰਨ ਸਾਲਾ ਵਰੇ੍ਹਗੰਢ ਮੌਕੇ ਕਰੇਗਾ ਸਮਰਥਨ <br/> ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਰਹੀ ਅੱਵਲ <br/>
Ad Position 24