ਪੱਟੀ, 21 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮੁਹਾਲੀ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਿਹਾ ਕੌਮੀ ਇਨਸਾਫ਼ ਮੋਰਚੇ ਦੇ 7 ਜਨਵਰੀ 2026 ਨੂੰ ਤਿੰਨ ਸਾਲਾ ਵਰ੍ਹੇਗੰਢ ਮੌਕੇ ਜਨਤਕ ਜਥੇਬੰਦੀਆਂ ਨਾਲ ਸੰਬੰਧਿਤ ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੌਰਚਾ ਸਮਰਥਨ ਕਰੇਗਾ | ਇਸ ਸੰਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੇ ਫੈਸਲਾ ਕੀਤਾ ਹੈ ਕਿ 9 ਜਨਵਰੀ 2026 ਨੂੰ 12 ਤੋਂ 3 ਵਜੇ ਤੱਕ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਤੇ ਦਫ਼ਤਰਾਂ ਦੇ ਬਾਹਰ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਜਾਣਗੇ | ਕਿਸਾਨ ਆਗੂ ਨੇ ਕਿਹਾ ਕਿ ਰਾਜਸਥਾਨ ਦੇ ਟਿੱਬੀ ਅੰਦਰ ਇੰਥੋਲ ਫੈਕਟਰੀ ਦੇ ਅੱਗੇ ਚੱਲ ਰਹੇ ਪ੍ਰਦਰਸ਼ਨ ਅੰਦਰ 24 ਦਸੰਬਰ ਨੂੰ ਸੰਯੁਕਤ ਕਿਸਾਨ ਮੌਰਚਾ ਗੈਰ ਰਾਜਨੀਤਿਕ ਅਧਾਰਤ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ |