15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਭੈਲ ਵਿਖੇ ਬਲਾਕ ਸੰਮਤੀ ਮੈਂਬਰ ਵਲੋਂ ਜਿੱਤ ਦੀ ਖੁਸ਼ੀ 'ਚ ਸ਼ੁਕਰਾਨਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-12-2025
ਫਤਿਆਬਾਦ, 21 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਚ ਬਲਾਕ ਸੰਮਤੀ ਚੋਣਾਂ ਵਿਚ ਮਿਲੀ ਜਿੱਤ ਤੋਂ ਬਾਅਦ ਸ਼ੁਕਰਾਨੇ ਵਜੋਂ ਜੇਤੂ ਕਸ਼ਮੀਰ ਸਿੰਘ ਫੌਜੀ ਵਲੋਂ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ ਵਿਚ ਪਿੰਡ ਭੈਲ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿਚ ਨਿਵਾਸੀਆਂ ਨੇ ਸ਼ਰਧਾ ਨਾਲ ਸ਼ਿਰਕਤ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਜੇਤੂ ਬਲਾਕ ਸੰਮਤੀ ਮੈਂਬਰ ਕਸ਼ਮੀਰ ਸਿੰਘ ਫੌਜੀ ਨੂੰ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਬ੍ਰਹਮਪੁਰਾ ਨੇ ਸਭ ਤੋਂ ਪਹਿਲਾਂ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਦੀ ਨੀਤੀ, ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਖਡੂਰ ਸਾਹਿਬ ਹਲਕੇ ਨੂੰ ਕਈ ਵੱਡੇ ਵਿਕਾਸੀ ਪ੍ਰੋਜੈਕਟ ਮਿਲੇ, ਜਦਕਿ ਮੌਜੂਦਾ ਸਰਕਾਰ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਸਮੇਂ ਇੰਨੇ ਵੱਡੇ ਪੱਧਰ 'ਤੇ ਕੰਮ ਨਹੀਂ ਹੋ ਸਕੇ | ਇਸ ਦੇ ਨਾਲ ਹੀ ਬ੍ਰਹਮਪੁਰਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਜੇ ਪੰਜਾਬ ਦੇ ਲੋਕ ਫਿਰ ਤੋਂ ਉਸੇ ਤਰ੍ਹਾਂ ਦੀ ਤਰੱਕੀ ਦੇਖਣਾ ਚਾਹੁੰਦੇ ਹਨ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੋਵੇਗੀ | ਇਸ ਦੌਰਾਨ ਉਨ੍ਹਾਂ ਨੇ ਕਾਬਲ ਸਿੰਘ ਸਾ. ਸਰਪੰਚ ਅਤੇ ਮਨਪ੍ਰੀਤ ਸਿੰਘ ਕੈਨੇਡਾ ਵਲੋਂ ਇਸ ਸ਼ੁਕਰਾਨੇ ਦੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਉਲੀਕਣ 'ਤੇ ਵੀ ਖ਼ਾਸ ਤੌਰ 'ਤੇ ਸ਼ਲਾਘਾ ਕੀਤੀ | ਅੰਤ ਵਿਚ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਭਾਵੇਂ ਕਿਸੇ ਵੀ ਦੇਸ਼ ਵਿਚ ਹੋਣ, ਪਰ ਪਾਰਟੀ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਸੇਵਾ ਭਾਵਨਾ ਹਮੇਸ਼ਾਂ ਸਿਖਰਾਂ 'ਤੇ ਰਹਿੰਦੀ ਹੈ | ਇਸ ਸ਼ੁਕਰਾਨਾਂ ਸਮਾਗ਼ਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਚੇਅ. ਗੁਰਸੇਵਕ ਸਿੰਘ ਸ਼ੇਖ਼, ਸਤਨਾਮ ਸਿੰਘ ਚੋਹਲਾ ਸਾਹਿਬ, ਮੋਹਣ ਸਿੰਘ ਭੈਲ, ਕਾਬਲ ਸਿੰਘ ਪਵਾਰ ਭੈਲ, ਸਲੱਖਣ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ, ਹਰਿੰਦਰ ਸਿੰਘ, ਰਾਜਾ ਸਰਪੰਚ, ਚੰਦ ਸਿੰਘ ਸਰਪੰਚ, ਸੁੱਖਾ ਸਿੰਘ ਬਾਠ, ਕੁਲਵੰਤ ਸਿੰਘ ਭੈਲ, ਬੂਟਾ ਸਿੰਘ, ਬਲਵਿੰਦਰ ਸਿੰਘ ਕਾਲਾ, ਗੁਰਦੇਵ ਸਿੰਘ ਬਾਠ, ਮਨਦੀਪ ਸਿੰਘ ਪਵਾਰ, ਅਮਰਜੀਤ ਸਿੰਘ ਸਾਬਕਾ ਸਰਪੰਚ ਖੇਲਾ, ਅਜਮੇਰ ਸਿੰਘ ਖੇਲਾ, ਮਾ. ਕਰਮਜੀਤ ਸਿੰਘ ਮਾਣਕਦੇਕੇ, ਸੋਨਾ ਸਰਪੰਚ ਮਾਣਕਦੇਕੇ, ਗੁਰਿੰਦਰ ਸਿੰਘ ਭੋਈਆ ਆਦਿ ਕਈ ਭਾਰੀ ਗਿਣਤੀ ਵਿੱਚ ਵਰਕਰ ਸਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ <br/> ਅਗਲੀ ਖ਼ਬਰ ਦੀ ਵਿਜ਼ਡਮ ਸਕੂਲ ਆਫ਼ ਅਕਾਦਮਿਕ ਐਂਡ ਸਪੋਰਟਸ ਵਿਖੇ ਨਗਰ ਕੀਰਤਨ ਸਜਾਇਆ
Ad Position 24