ਪੱਟੀ, 22 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਬੱਚਿਆਂ ਦੁਆਰਾ ਕੀਰਤਨ, ਕਵਿਤਾ, ਕਵਿਸ਼ਰੀ ਅਤੇ ਭਾਸ਼ਣ ਰਾਹੀਂ ਹਾਜ਼ਰੀ ਭਰੀ ਗਈ | ਇਨ੍ਹਾਂ ਸਮਾਗਮਾਂ ਅੰਦਰ ਸਕੂਲ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿ੍ੰਸੀਪਲ ਸੁੱਖਾ ਸਿੰਘ, ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਵਰਿਆਮ ਸਿੰਘ ਕਵੀਸ਼ਰ, ਰਿਟਾਇਰ ਪਿ੍ੰ: ਸਤਿੰਦਰਪਾਲ ਸਿੰਘ, ਰਜਿੰਦਰ ਪ੍ਰਸਾਦ ਸਿੰਘ, ਪਿ੍ੰਸੀਪਲ ਬੀਬੀ ਗੁਰੀਤ ਕੌਰ (ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦਿਆਲਪੁਰ), ਸੇਵਾਮੁਕਤ ਏ.ਡੀ.ਸੀ. ਰਣਜੀਤ ਸਿੰਘ, ਜਸਬੀਰ ਸਿੰਘ, ਪ੍ਰੀਤਮ ਸਿੰਘ ਭੁੱਲਰ, ਅਵਤਾਰ ਸਿੰਘ ਖਹਿਰਾ, ਸੁਖਜਿੰਦਰ ਸਿੰਘ ਬੱਠੇ ਭੈਣੀ ਅਤੇ ਨਗਰ ਦੇ ਹੋਰ ਪਤਵੰਤੇ ਸੱਜਣਾਂ ਵੱਲੋਂ ਹਾਜ਼ਰੀ ਭਰੀ ਗਈ | ਇਨ੍ਹਾਂ ਸਮਾਗਮਾਂ ਅੰਦਰ ਜਿੱਥੇ ਬੱਚਿਆਂ ਨੇ ਹਾਜ਼ਰੀ ਭਰੀ ਉੱਥੇ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਵੀ ਹਾਜ਼ਰੀ ਭਰੀ ਗਈ | ਇਸ ਸਮਾਗਮ ਅੰਦਰ ਜੁੜੀ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁਖਵਰਸ਼ ਸਿੰਘ ਪੰਨੂ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਸਕੂਲ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਾਨੂੰ ਸਾਡੇ ਇਤਿਹਾਸ ਤੋਂ ਸੇਧ ਲੈਣ ਚਾਹੀਦੀ ਹੈ | ਬਾਣੀ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ |