ਤਰਨ ਤਾਰਨ, 22 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵੈਰੋਂਵਾਲ ਵਿਖੇ ਗੁਰਬਿੰਦਰ ਸਿੰਘ ਪੁੱਤਰ ਸਵ. ਸੁਖਵਿੰਦਰ ਸਿੰਘ ਵਾਸੀ ਨਾਗੋਕੇ ਨੇ ਸ਼ਿਕਾਇਤ ਦਰਜ ਕਰਵਾ ਕੇ ਮੁਦਈ ਨੇ ਆਪਣੇ ਬਿਆਨ 'ਚ ਦੱਸਿਆ ਕਿ 21 ਦਸੰਬਰ ਨੂੰ ਉਹ ਆਪਣੇ ਪਰਿਵਾਰ ਸਮੇਤ ਆਪਣੇ ਨਾਨਕੇ ਪਿੰਡ ਦੋਲੋਨੰਗਲ ਪਾਠ ਦੇ ਭੋਗ 'ਤੇ ਗਿਆ ਸੀ ਅਤੇ ਜਦੋਂ ਸ਼ਾਮ ਨੂੰ ਘਰ ਵਾਪਸ ਘਰ ਆਇਆ ਤੇ ਮੇਨ ਗੇਟ ਖੋਲ੍ਹ ਕੇ ਅੰਦਰ ਜਾ ਕੇ ਦੇਖਿਆ ਤਾਂ ਦੋਵੇਂ ਕਮਰਿਆਂ ਦੇ ਦਰਵਾਜ਼ਿਆਂ ਦੇ ਲੌਕ ਟੁੱਟੇ ਹੋਏ ਸਨ ਤੇ ਕਮਰੇ ਵਿਚ ਪਈ ਅਲਮਾਰੀ ਖੁੱਲ੍ਹੀ ਪਈ ਸੀ ਤੇ ਸਾਮਾਨ ਖਿੱਲਰਿਆ ਹੋਇਆ ਸੀ | ਜਦ ਮੈਂ ਚੈਕ ਕੀਤਾ ਤਾਂ ਅਲਮਾਰੀ ਵਿਚਾੋ ਦੋ ਮੁੰਦਰੀਆਂ ਸੋਨਾ ਮਰਦਾਨਾ, ਤਿੰਨ ਮੁੰਦਰੀਆਂ ਸੋਨਾ ਜਨਾਨਾ, ਦੋ ਹਾਰ ਸੋਨਾ, ਦੋ ਮੁੰਦਰੀਆਂ ਸੋਨਾ ਛੋਟੇ ਬੱਚੇ ਦੀਆਂ, ਜੋ ਕੁੱਲ ਸੋਨਾ ਵਜਨੀ ਕਰੀਬ 7 ਤੋਲੇ ਤੇ ਨਕਦ 25000 ਰੁਪਏ ਗਾਇਬ ਸਨ, ਜੋ ਕੋਈ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |